ਕੈਪਟਨ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਕੀਤੀ ਬੇਨਤੀ, ਅਫ਼ਗਾਨਿਸਤਾਨ ਦੇ ਗੁਰਦੁਆਰੇ ਫਸੇ ਹੋਏ ਸਿੱਖਾਂ ਨੂੰ ਛੇਤੀ ਕੱਢਣ ਦੇ ਕੀਤੇ ਜਾਣ ਇੰਤਜ਼ਾਮ

TeamGlobalPunjab
1 Min Read

ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਅਫ਼ਗਾਨਿਸਤਾਨ ਦੇ ਗੁਰਦੁਆਰੇ ਵਿੱਚ ਦੋ ਸੌ ਸਿੱਖ ਫਸੇ ਹੋਏ ਹਨ ਉਨ੍ਹਾਂ ਨੂੰ ਛੇਤੀ ਹੀ ਉੱਥੋਂ ਕੱਢਣ ਦੇ ਇੰਤਜ਼ਾਮ ਕੀਤੇ ਜਾਣ ।

ਕੈਪਟਨ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਅਫ਼ਗ਼ਾਨਿਸਤਾਨ ਦੇ ਗੁਰਦੁਆਰੇ ਵਿੱਚ ਫਸੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਸਤੇ ਤਿਆਰ ਹੈ ।

ਦੱਸਣਯੋਗ ਹੈ ਕਿ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ ਛੱਡ ਦਿੱਤਾ ਹੈ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਰਤ ਸਮੇਤ ਬਹੁਤ ਸਾਰੇ ਦੇਸ਼ ਆਪਣੇ ਨਾਗਰਿਕਾਂ ਅਤੇ ਰਾਜਦੂਤਾਂ ਨੂੰ ਬਚਾਉਣ ਵਿੱਚ ਰੁੱਝੇ ਹੋਏ ਹਨ।

Share this Article
Leave a comment