ਮੋਹਾਲੀ (ਐਸ.ਏ.ਐਸ. ਨਗਰ)  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।
ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।
ਇੱਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵਿੱਚ ਹਿੱਸਾ ਲਿਆ।
ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲ੍ਹਿਆਂ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ 15 ਲੱਖ ਰੁਪਏ ਦੇਣ ਦਾ ਐਲਾਨ
									Leave a Comment
					Leave a Comment					
							
			
