ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੋਪੜਾ ਦੇ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕੀਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ, ਨਵੀਂ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੋਪੜਾ 63 ਵਰ੍ਹਿਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਸਰਗਰਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।
ਅਸ਼ਵਨੀ ਮਿੰਨਾ ਨੂੰ ਸੂਝਵਾਨ ਸਿਆਸਤਦਾਨ ਅਤੇ ਉੱਘਾ ਪੱਤਰਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਆਪਣੇ ਅਖਬਾਰ ਦੇ ਕਾਲਮਾਂ ਰਾਹੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਦੇ ਮਸਲਿਆਂ ਨੂੰ ਲਗਾਤਾਰ ਉਠਾਉਂਦੇ ਰਹੇ ਅਤੇ ਪੱਤਰਕਾਰੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕੁਮਾਰ ਮਿੰਨਾ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦ ਪ੍ਰਗਟਾਈ।

Share this Article
Leave a comment