ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਏ ਜਾਣ ਦੀ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ‘ਇਹ ਭਾਰਤੀ ਜਮਹੂਰੀਅਤ ਲਈ ਕਾਲਾ ਦਿਨ ਹੈ। ਕੇਂਦਰ ਸਰਕਾਰ ਨੇ ਬਿਨ੍ਹਾਂ ਕਿਸੇ ਕਾਨੂੰਨੀ ਪ੍ਰਕਿਰਿਆ ਅਪਣਾਉਂਦੇ ਹੋਏ ਭਾਰਤ ਦਾ ਸੰਵਿਧਾਨ ਮੁੜ ਲਿਖ ਦਿੱਤਾ ਗਿਆ। ਕੈਪਟਨ ਨੇ ਕਿਹਾ ਕਿ ਅਜਿਹੇ ਇਤਿਹਾਸਕ ਫ਼ੈਸਲੇ ਨੂੰ ਇਸ ਢੰਗ ਨਾਲ ਨਹੀਂ ਥੋਪਣਾ ਚਾਹੀਦਾ ਸੀ।
ਸਥਿਤੀ ਨੂੰ ਦੇਖਦਿਆਂ ਦੂਜੇ ਪਾਸੇ ਕੈਪਟਨ ਨੇ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਸੂਬੇ ‘ਚ ਮਾਹੌਲ ਖਰਾਬ ਕਰਨ ਦੀ ਪਾਕਿ ਵੱਲੋਂ ਗੜਬੜ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਵੀ ਹੁਕਮ ਦਿੱਤੇ ਹਨ ਤੇ ਮਾਹੌਲ ਨੂੰ ਵਿਗਾੜਨ ਵਾਲੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਜਾਂ ਜਸ਼ਨ ਮਨਾਉਣ ‘ਤੇ ਰੋਕ ਲਗਾ ਦਿੱਤੀ ਗਈ ਹੈ।
ਦੱਸ ਦੇਈਏ ਫ਼ੈਸਲੇ ਤੋਂ ਬਾਅਦ ਅੱਜ ਪੰਜਾਬ ਯੂਨੀਵਰਸਿਟੀ ਅੰਦਰ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਯੂਨੀਵਰਸਿਟੀ ਅੰਦਰ ਵਿਦਿਆਰਥੀ ਜਥੇਬੰਦੀਆਂ ਐੱਸ. ਐੱਫ. ਐੱਸ., ਐੱਸ. ਐੱਫ. ਆਈ. ਅਤੇ ਸੱਥ ਵਲੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਇਸੇ ਨੂੰ ਲੈ ਕੇ ਇਨ੍ਹਾਂ ਵਿਚਾਲੇ ਝੜਪ ਹੋ ਗਈ। ਹਾਲਾਂਕਿ ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਕੈਪਟਨ ਨੇ ਧਾਰਾ 370 ਹਟਾਉਣਾ ਦੱਸਿਆ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ, ਜਸ਼ਨਾਂ ਤੇ ਪ੍ਰਦਰਸ਼ਨਾਂ ‘ਤੇ ਲਗਾਈ ਰੋਕ

Leave a Comment
Leave a Comment