ਕੈਪਟਨ ਨੇ ਚੰਡੀਗੜ੍ਹ ‘ਚ ‘ਪੰਜਾਬ ਲੋਕ ਕਾਂਗਰਸ’ ਦਾ ਨਵਾਂ ਦਫ਼ਤਰ ਖੋਲ੍ਹ ਕੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੈਪਟਨ ਵੱਲੋਂ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੁੱਲ੍ਹ ਗਿਆ ਹੈ।ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਐਲਾਨ ਕੀਤਾ ਸੀ। ਹੁਣ ਉਹ ਕੰਮ ਸ਼ੁਰੂ ਕਰ ਚੁੱਕੇ ਹਨ। ਕੱਲ੍ਹ, ਕੈਪਟਨ  ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨਗੇ। ਇਸ ਦੇ ਲਈ ਉਹ ਅੱਜ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਜਿਸ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ ਬਾਰੇ ਚਰਚਾ ਕਰਨਗੇ।

ਹੁਣ ਜਲਦ ਹੀ ਇਹ ਸਾਫ ਹੋ ਜਾਏਗਾ ਕਿ ਉਹ ਬੀਜੇਪੀ ਨਾਲ ਗਠਜੋੜ ਪਾਉਂਦੇ ਹਨ ਜਾਂ ਨਹੀਂ। ਹਾਲਾਂਕਿ ਕੈਪਟਨ ਖੁਦ ਬੀਜੇਪੀ ਨਾਲ ਜਾਣ ਦੀ ਕਾਫੀ ਇੱਛਾ ਜਤਾ ਚੁੱਕੇ ਹਨ ਪਰ ਅਜੇ ਤੱਕ ਇਸ ‘ਤੇ ਗੱਲ ਅੱਗੇ ਨਹੀਂ ਵਧੀ ਹੈ। ਇਸ ਸਬੰਧੀ ਕੈਪਟਨ ਜਲਦ ਹੀ ਬੀਜੇਪੀ ਲੀਡਰਸ਼ਿਪ ਨਾਲ ਮੁਲਾਕਾਤ ਕਰ ਕੇ ਸੀਟਾਂ ਦੀ ਵੰਡ ਦਾ ਫਾਰਮੂਲਾ ਤਿਆਰ ਕਰ ਸਕਦੇ ਹਨ।

ਕੈਪਟਨ ਨੇ ਹੁਣ ਕਾਂਗਰਸ ‘ਤੇ ਸਿਆਸੀ ਹਮਲਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ  ਕਿਹਾ ਕਿ ਮੈਂ ਜਾਤ ਜਾਂ ਧਰਮ ਦੇ ਆਧਾਰ ‘ਤੇ ਰਾਜਨੀਤੀ ਕਰਨ ਦੇ ਸਖ਼ਤ ਖਿਲਾਫ ਹਾਂ। ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ, ਇਹ ਬਹੁਤ ਗਲਤ ਹੈ।

ਕੈਪਟਨ ਨੇ ਕਿਹਾ ਕਿ ਕਾਂਗਰਸ ‘ਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੇ ਸਭ ਨੂੰ ਦੱਸਿਆ ਜਾਂਦਾ ਹੈ ਕਿ ਕਿਸ ਨੇ ਕੀ ਕਰਨਾ ਹੈ। ਪੰਜਾਬ ਦੀ ਮੌਜੂਦਾ ਚਰਨਜੀਤ ਚੰਨੀ ਸਰਕਾਰ ਬਾਰੇ ਵੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ ਕਿ ਸਰਕਾਰ ਦੇ ਫੈਸਲੇ ਵੀ ਦਿੱਲੀ ਤੋਂ ਹੀ ਲਏ ਜਾ ਰਹੇ ਹਨ।

- Advertisement -

ਪੰਜਾਬ ਲੋਕ ਕਾਂਗਰਸ ਪਾਰਟੀ ਨਾਲ ਜੁੜਣ ਲਈ ਕੈਪਟਨ ਪਹਿਲਾਂ ਹੀ ਇੱਕ ਨੰਬਰ ਜਾਰੀ ਕਰ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਨਾਲ ਕਾਂਗਰਸ ‘ਚੋਂ ਕੌਣ-ਕੌਣ ਨਾਲ ਆ ਕੇ ਖੜ੍ਹਾ ਹੁੰਦਾ ਹੈ।

Share this Article
Leave a comment