ਕੈਪਟਨ ਸਰਕਾਰ ਨੇ ਪੰਜਾਬ ਦੀ ਸਕੂਲੀ ਸਿੱਖਿਆ ‘ਚ ਮਿਆਰੀ ਸੁਧਾਰ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਧਰਮਸੋਤ

TeamGlobalPunjab
3 Min Read

ਨਾਭਾ, 7 ਨਵੰਬਰ: ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੀ ਸਕੂਲੀ ਸਿੱਖਿਆ ‘ਚ ਮਿਆਰੀ ਸੁਧਾਰ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਖੇ ਬਾਕੀ ਰਾਜਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ 14.9 ਫੀਸਦੀ ਵਾਧੂ ਦਾਖਲੇ ਹੋਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਪੰਜਾਬੀ ਹਫ਼ਤੇ ਦੀ ਸਮਾਪਤੀ ਮੌਕੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸ਼ੁਰੁਆਤ ਮੌਕੇ ਕਰਵਾਏ ਗਏ ਆਨਲਾਈਨ ਸਮਾਰੋਹ ਦੌਰਾਨ ਧਰਮਸੋਤ ਨੇ ਨਾਭਾ ਦੇ ਭਾਈ ਕਾਨ੍ਹ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਸਮਾਰਟ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਦੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਨੂੰ ਡਿਜ਼ੀਟਲ ਤਰੀਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਟੈਬਲੇਟਸ ਵੀ ਪਿੰਡ ਗੁਰਦਿੱਤਪੁਰਾ ਦੇ ਸੈਂਟਰ ਸਕੂਲ ਦੇ ਅਧਿਆਪਕਾਂ ਨੂੰ ਸੌਂਪੇ।

ਸੰਬੋਧਨ ‘ਚ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ‘ਚ ਸਿੱਖਿਆ ਦੇ ਬੁਨਿਆਦੀ ਢਾਂਚੇ ‘ਚ ਸੁਧਾਰ, ਅਧਿਆਪਕਾਂ ਦੀ ਨਵੀਂ ਭਰਤੀ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਨਕਲ ਰਹਿਤ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਪਹਿਲਕਦਮੀ ਕਰਕੇ ਸਕੂਲਾਂ ਨੂੰ ਸਮਾਰਟ ਬਣਾਇਆ ਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਗੈਜ਼ੇਟਸ ਨਾਲ ਸਮੇਂ ਦੀ ਹਾਣ ਦੀ ਪੜ੍ਹਾਈ ਕਰਵਾਉਣ ਦਾ ਬੀੜਾ ਉਠਾਇਆ ਹੈ।

- Advertisement -

ਕੈਪਟਨ ਸਰਕਾਰ ਨੇ ਪੰਜਾਬ ਦੀ ਸਕੂਲੀ ਸਿੱਖਿਆ ‘ਚ ਮਿਆਰੀ ਸੁਧਾਰ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਧਰਮਸੋਤ

ਕੈਬਨਿਟ ਮੰਤਰੀ ਨੇ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ, ਲਗਨ ਤੇ ਹਿੰਮਤ ਦੀ ਸ਼ਲਾਘਾ ਕੀਤੀ ਉਥੇ ਹੀ ਅਧਿਆਪਕਾਂ ਵੱਲੋਂ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਪਾਏ ਯੋਗਦਾਨ ਬਦਲੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕੀਤਾ ਜਾ ਸਕੇਗਾ ਤੇ ਸਾਡੇ ਦੇਸ਼ ਦਾ ਭਵਿੱਖ ਵਿਦਿਆਰਥੀਆਂ ਨੂੰ ਨਵੀਂ ਸੇਧ ਮਿਲ ਸਕੇਗੀ, ਕਿਉਂਕਿ ਸਰਕਾਰੀ ਸਕੂਲਾਂ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚੇ ਪੜ੍ਹਦੇ ਹੋਣ ਕਰਕੇ ਉਨ੍ਹਾਂ ਨੂੰ ਸੰਭਾਲਣ ਦੀ ਬਹੁਤ ਵੱਡੀ ਲੋੜ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ ਦੇ 111 ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ ਅਤੇ 25 ਪ੍ਰਾਈਮਰੀ ਸੈਂਟਰ ਸਕੂਲਾਂ ਨੂੰ 177 ਟੈਬਲੇਟਸ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਕੋਸ਼ਿਸਾਂ ਸਦਕਾ ਰਾਜ ‘ਚ ਸਿੱਖਿਆ ਦੇ ਮਿਆਰ ‘ਚ ਜਿਕਰਯੋਗ ਸੁਧਾਰ ਹੋਇਆ ਹੈ ਸਿੱਟੇ ਵਜੋਂ ਮਾਪਿਆਂ ਵੱਲੋਂ ਨਿਜੀ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਏ ਜਾ ਰਹੇ ਹਨ।

ਇਸ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰਸਟ ਅਮਰਦੀਪ ਖੰਨਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਪ੍ਰਿੰਸੀਪਲ ਡਾ. ਨਰਿੰਦਰ ਸਿੰਘ, ਪੀ.ਏ. ਚਰਨਜੀਤ ਬਾਤਿਸ਼, ਵੱਡੀ ਗਿਣਤੀ ਅਧਿਆਪਕ ਵੀ ਮੌਜੂਦ ਸਨ।

Share this Article
Leave a comment