ਫਰੀਦਕੋਟ : ਸਾਲ 2015 ਦੌਰਾਨ ਕੋਟਕਪੁਰਾ ਵਿਖੇ ਵਾਪਰੇ ਗੋਲੀ ਕਾਂਡ ਮਾਮਲੇ ‘ਚ ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਇਸੇ ਮਾਮਲੇ ‘ਚ ਐਸਆਈਟੀ ਵੱਲੋਂ ਨਾਮਜਦ ਕੀਤੇ ਗਏ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲਾ ਨੇ ਅਦਾਲਤ ਵਿੱਚ ਇੱਕ ਅਰਜੀ ਦੇ ਕੇ ਉਮਰਾਨੰਗਲ ਖਿਲਾਫ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਅਦਾਲਤ ‘ਚ ਪੇਸ਼ ਕਰਨ ਦੀ ਮੰਗ ਕੀਤੀ। ਅਦਾਲਤ ਨੇ ਇਸ ਕੇਸ ਦੀ ਸੁਣਵਾਈ ਲਈ ਆਉਂਦੀ 19 ਜੁਲਾਈ ਦਾ ਦਿਨ ਤੈਅ ਕੀਤਾ ਹੈ।
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜਦ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਤੋਂ ਇਲਾਵਾ ਇਸ ਪੇਸ਼ੀ ਦੌਰਾਨ ਕੋਟਕਪੂਰਾ ਦੇ ਸਾਬਕਾ ਡੀ.ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਐੱਚ.ਓ. ਗੁਰਦੀਪ ਸਿੰਘ, ਐੱਸ.ਪੀ. ਪਰਮਜੀਤ ਸਿੰਘ ਪੰਨੂੰ, ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਅਦਾਲਤ ਵਿੱਚ ਹਾਜਰ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸਿੰਘ ਸ਼ਰਮਾਂ ਇਸ ਪੇਸ਼ੀ ਦੌਰਾਨ ਅਦਾਲਤ ਵਿੱਚ ਪੇਸ਼ ਨਹੀਂ ਹੋਏ ਕਿਉਂਕਿ ਉਨ੍ਹਾਂ ਨੂੰ ਦਿਲ ਦਾ ਆਪ੍ਰੇਸ਼ਨ ਹੋਣ ਕਾਰਨ ਅਦਾਲਤ ਵੱਲੋਂ ਹਾਜਰੀ ਮਾਫੀ ਮਿਲੀ ਹੋਈ ਸੀ। ਹੁਣ ਇਹ ਵੇਖਣਾ ਹੋਵੇਗਾ ਕਿ 19 ਜੁਲਾਈ ਨੂੰ ਸਰਕਾਰੀ ਪੱਖ ਚਲਾਨ ਦੀ ਕੇਸ ਡਾਇਰੀ ਪੇਸ਼ ਕਰਦਾ ਹੈ ਜਾਂ ਨਹੀਂ।
ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।
https://youtu.be/AQQkB-xYf04