ਚੰਡੀਗਡ਼੍ਹ ਸੂਬੇ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਅੱਠ ਜ਼ਿਲ੍ਹਿਆਂ ਦੇ ਅੰਦਰ ਨਾਈਟ ਕਰਫਿਊ ਵੀ ਲਗਾ ਦਿੱਤਾ ਗਿਆ ਹੈ । ਇਸ ਮਸਲੇ ਤੇ ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਸੱਤਾਧਾਰੀ ਕੈਪਟਨ ਸਰਕਾਰ ਨੂੰ ਘੇਰਿਆ ਗਿਆ ਹੈ । ਭਗਵੰਤ ਮਾਨ ਦਾ ਕਹਿਣਾ ਹੈ ਕਿ ਨਾਈਟ ਕਰਫਿਊ ਲਗਾਉਣ ਨਾਲ ਕੋਰੋਨਾ ਖ਼ਤਮ ਨਹੀਂ ਹੋਵੇਗਾ ਇਸ ਬਾਬਤ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਈ ਰਣਨੀਤੀ ਤੈਅ ਕਰਨੀ ਚਾਹੀਦੀ ਕਿਉਂਕਿ ਜਿਸ ਸਮੇਂ ਨਾਈਟ ਕਰਫਿਊ ਲਗਾਇਆ ਗਿਆ ਹੈ ਉਸ ਸਮੇਂ ਉਂਜ ਵੀ ਕੋਈ ਬਾਹਰ ਨਹੀਂ ਹੁੰਦਾ ।
ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਤੇ ਤੰਜ ਕੱਸਦਿਆਂ ਕਿਹਾ ਕਿ ਸਿਆਸਤਦਾਨ ਲਗਾਤਾਰ ਚੋਣ ਰੈਲੀਆਂ ਕਰ ਰਹੇ ਹਨ । ਸੂਬੇ ਅੰਦਰ 1414 ਕਰੋੜਾਂ ਦੇ ਮਰੀਜ਼ ਸਾਹਮਣੇ ਆਏ ਹਨ ਇਸ ਤੋਂ ਇਲਾਵਾ ਚੌਂਤੀ ਮਰੀਜ਼ਾਂ ਨੇ ਦਮ ਤੋੜ ਦਿੱਤਾ ।ਜਲੰਧਰ ਅਤੇ ਮੁਹਾਲੀ ਵਿੱਚ ਛੇ ਛੇ ਮਰੀਜ਼ਾਂ ਨੇ ਦਮ ਤੋੜਿਆ ਹੈ ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਪੰਜ ਹੁਸ਼ਿਆਰਪੁਰ ਵਿਚ ਵੀ ਪੰਜ ਕਪੂਰਥਲਾ ਵਿੱਚ ਤਿੱਨ ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਦੋ ਦੋ ਮਰੀਜਾਂ ਨੇ ਦਮ ਤੋੜਿਆ ਹੈ।