ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਪੀਐਮ ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਜਾਰੀ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਅਤੇ ਇਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨਾਲ ਪਿਛਲੀ ਬੈਠਕ ‘ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ‘ਤੇ ਸਿਹਤ ਢਾਂਚੇ ਨੂੰ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਪ੍ਰਧਾਨ ਮੰਤਰੀ ਮੋਦੀ (ਪੀਐਮ ਮੋਦੀ ਮੁੱਖ ਮੰਤਰੀਆਂ ਨਾਲ ਗੱਲਬਾਤ) ਨੇ ਇਸ ਮੀਟਿੰਗ ਵਿਚ ਕਿਹਾ ਸੀ ਕਿ ਉਹ ਸੂਬਿਆ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਜਲਦੀ ਹੀ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ।

ਮੁੱਖ ਮੰਤਰੀਆਂ ਨਾਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੇਸ਼ ਵਿੱਚ  ਓਮੀਕਰੋਨ ਦੇ ਮਾਮਲਿਆਂ ਦਾ ਜਾਇਜ਼ਾ ਲੈਣਗੇ ਅਤੇ ਘਾਤਕ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕਦਮਾਂ ਬਾਰੇ ਚਰਚਾ ਕਰਨਗੇ। ਦੱਸ ਦੇਈਏ ਕਿ ਓਮੀਕਰੋਨ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ  ਪਾਬੰਦੀਆਂ ਲਗਾਈਆਂ ਗਈਆਂ ਹਨ। ਐਤਵਾਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਜ਼ਿਲ੍ਹਾ ਪੱਧਰ ‘ਤੇ ਢੁਕਵੇਂ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਮਿਸ਼ਨ ਮੋਡ ਵਿੱਚ ਕਿਸ਼ੋਰਾਂ ਲਈ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਸੀ।

 

- Advertisement -

Share this Article
Leave a comment