ਬੰਗਾਂ : ਜਿਵੇਂ ਜਿਵੇਂ ਕੋਰੋਨਾ ਵਾਇਰਸ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਤਿਵੇਂ ਤਿਵੇਂ ਪ੍ਰਸਾਸ਼ਨ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ । ਇਸ ਨੂੰ ਧਿਆਨ ਵਿਚ ਰੱਖ ਕੇ ਅੱਜ ਬੱਸਾਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ।ਉਥੇ ਹੀ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਹੁਣ ਪੂਰੇ ਬੰਗਾਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ।
ਰਿਪੋਰਟਾਂ ਅਨੁਸਾਰ ਇੱਥੇ ਬਲਦੇਵ ਸਿੰਘ ਨਾਮਕ ਵਿਅਕਤੀ ਨੂੰ ਕੋਰੋਨਾ ਵਾਇਰਸ ਸੀ। ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ ਹੈ । ਇਸ ਕਾਰਨ ਹੁਣ ਪ੍ਰਸਾਸ਼ਨ ਵੱਲੋਂ ਪਿੰਡ ਵਿੱਚ ਮਾਸਕ ਵੰਡੇ ਗਏ ਹਨ । ਪਿੰਡ ਵਾਸੀਆਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ ।
ਜਾਣਕਾਰੀ ਅਨੁਸਾਰ ਉਹ ਇਟਲੀ ਦੇ ਰਸਤਿਓਂ ਜਰਮਨ ਤੋਂ ਆਇਆ ਸੀ। ਇੱਥੇ ਆ ਕੇ ਉਸ ਦੀ ਸਿਹਤ ਖਰਾਬ ਹੋ ਗਈ ।ਇਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਸਿਹਤ ਅਧਿਕਾਰੀਆਂ ਮੁਤਾਬਕ ਉਸ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਕਰੋਨਾਵਾਇਰਸ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ। ਇਸ ਲਈ ਉਸ ਦੀਆਂ ਰਿਪੋਰਟਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਜਾਂਚ ਰਿਪੋਰਟਾਂ ਆਉਣ ਤੇ ਹੀ ਪਤਾ ਲੱਗ ਸਕੇਗਾ
ਦਸ ਦੇਈਏ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਮੰਤਰੀਆਂ ਦੀ ਸਬ ਕਮੇਟੀ ਨੇ ਅਹਿਮ ਫੈਸਲੇ ਲੈਂਦਿਆਂ ਪੰਜਾਬ ਵਿੱਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਬੰਦ ਕਰਨ ਦਾ ਫੈਸਲਾ ਲਿਆ ਹੈ। ਕੱਲ ਸ਼ੁੱਕਰਵਾਰ ਰਾਤੀਂ ਬਾਰਾਂ ਵਜੇ ਤੋਂ ਬਾਅਦ ਇਹ ਫੈਸਲਾ ਲਾਗੂ ਹੋਵੇਗਾ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਹਨ ਅਤੇ ਪ੍ਰੀਖਿਆਵਾਂ ਵੀ 31 ਮਾਰਚ ਤੱਕ ਮੁਲਤਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਵੀਹ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਵੀ ਰੋਕ ਲਗਾਈ ਗਈ ਹੈ। ਡਿਪਟੀ ਕਮਿਸ਼ਨਰਾਂ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣਾ ਸਟੇਸ਼ਨ ਨਹੀਂ ਛੱਡਣਗੇ।