ਕੋਰੋਨਾ ਵਾਇਰਸ: ਕੇਂਦਰ ਦੇ ਫੈਸਲੇ ਤੋਂ ਬਾਅਦ ਹੁਣ ਦਿੱਲੀ ਵਿੱਚ ਖੁਲਣ ਗੀਆਂ ਦੁਕਾਨਾਂ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਅੰਦਰ ਫੈਲੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਹਰ ਦਿਨ ਨਵੀਂ ਰਣਨੀਤੀ ਅਖਤਿਆਰ ਕੀਤੀ ਜਾ ਰਹੀ ਹੈ । ਹੁਣ ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਵੀ ਕੇਂਦਰ ਦੇ ਹੁਕਮਾਂ ਤੋਂ ਬਾਅਦ  ਦੁਕਾਨਾਂ ਖੁੱਲ੍ਹੀਆ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਪਰ ਇਸ ਮਿਆਦ ਦੇ ਦੌਰਾਨ ਬਾਜ਼ਾਰ ਜਾਂ ਮਾਲ ਨਹੀਂ ਖੋਲ੍ਹੇ ਜਾਣਗੇ. ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ 3 ਮਈ ਤੱਕ ਰਾਜਧਾਨੀ ਵਿੱਚ ਤਾਲਾਬੰਦੀ ਅੰਦਰ ਕੋਈ ਢਿਲ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਅਪੀਲ ਵੀ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਕੁਝ ਦੁਕਾਨਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ ਅਤੇ ਅਸੀਂ ਦਿੱਲੀ ਵਿੱਚ ਵੀ ਕੇਂਦਰ ਸਰਕਾਰ ਦੇ ਉਸ ਆਦੇਸ਼ ਨੂੰ ਵੀ ਲਾਗੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਦੀਆਂ ਦੁਕਾਨਾਂ, ਜਿਵੇਂ ਕਿ ਦਵਾਈ ਦੀ ਦੁਕਾਨ, ਕਰਿਆਨੇ ਦੀ ਦੁਕਾਨ, ਫਲ ਸਬਜ਼ੀਆਂ ਦੀ ਦੁਕਾਨ, ਆਦਿ ਖੋਲੀਆਂ ਜਾਣਗੀਆਂ ।

Share this Article
Leave a comment