ਕੋਰੋਨਾ ਵਾਇਰਸ : ਗੁਰਦਵਾਰਾ ਸ੍ਰੀ ਕਲਗੀਧਰ ਸਿੰਘ ਸਭਾ ਦੀ ਵਿਸ਼ੇਸ਼ ਪਹਿਲ

TeamGlobalPunjab
1 Min Read

ਮੁਹਾਲੀ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । ਹੁਣ ਇਸ ਦੇ ਮਰੀਜ਼ਾਂ ਦੀ ਗਿਣਤੀ ਸੂਬੇ ਵਿਚ 38 ਹੋ ਗਈ ਹੈ। ਇਸ ਦੌਰਾਨ ਜਿਥੇ ਸਰਕਾਰ ਵਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵੀ ਵੱਧ ਚੜ ਕੇ ਹਿਸਾ ਪਾ ਰਹੀਆਂ ਹਨ। ਇਸ ਸਮੇਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ ਚਾਰ ਮੁਹਾਲੀ ਵਿਖੇ ਲੰਗਰ ਦੀ ਸੇਵਾ ਨਿਰੰਤਰ ਚੱਲ ਰਹੀ ਹੈ ।

ਦੱਸ ਦੇਈਏ ਕਿ ਇਸ ਸਮੇਂ ਮੁਹਾਲੀ ਸ਼ਹਿਰ ਵਿੱਚ ਪੀਜੀ ਵਿੱਚ ਰਹਿੰਦੇ ਵਿਦਿਆਰਥੀ, ਮੁਲਾਜ਼ਮ ਅਤੇ ਜ਼ਰੂਰਤਮੰਦ ਵਿਅਕਤੀ ਲੰਗਰ ਛੱਕ ਰਹੇ ਹਨ। ਇਥੇ ਹੀ ਬਸ ਨਹੀਂ ਗੁਰਦਵਾਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ ਚਾਰ ਮੁਹਾਲੀ ਵਲੋਂ ਲੰਗਰ ਲਈ ਨੰਬਰ ਵੀ ਜਾਰੀ ਕੀਤੇ ਗਏ ਹਨ। ਇਹ ਨੰਬਰ ਹਨ 98760-48000 ,94637-02199.
, 98557-11884., 98782-45598 .,97797-39060.,78374-00006।

ਦੱਸਣਯੋਗ ਹੈ ਕਿ ਸੂਬੇ ਅੰਦਰ ਜਿਥੇ ਇਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ ਉਥੇ ਹੀ ਦੇਸ਼ ਅੰਦਰ ਇਸ ਦੇ ਮਰੀਜ਼ਾਂ ਦੀ ਗਿਣਤੀ 900 ਤੋਂ ਪਾਰ ਹੋ ਗਈ ਹੈ। ਇਸ ਕਾਰਨ ਅੱਜ ਦੇਸ਼ ਵਿਚ 2 ਹੋਰ ਮੌਤਾਂ ਹੋ ਗਈਆਂ ਹਨ ।

Share this Article
Leave a comment