ਨਵੀਂ ਦਿੱਲੀ: ਦੇਸ਼ ਅੰਦਰ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਪੰਜਾਬ ਵਿੱਚ ਅੱਜ ਬੱਸਾਂ ਅਤੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ ਉਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਅੱਜ ਦਿੱਲੀ ਅੰਦਰ ਵੱਡਾ ਐਲਾਨ ਕਰ ਦਿੱਤਾ ਹੈ । ਮਹਾਮਾਰੀ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ 31 ਮਾਰਚ ਤਕ ਦਿੱਲੀ ਸਰਕਾਰ ਨੇ ਸਾਰੇ ਰੈਸਟੋਰੈਂਟ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ।
ਇਥੇ ਹੀ ਬੱਸ ਨਹੀਂ ਇਸ ਦੇ ਨਾਲ ਹੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਰਵਾਈ ਕਰਨ ਦੀ ਗਲ ਵੀ ਕਹੀ ਗਈ ਹੈ । ਦਸਣਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਅੰਦਰ 50 ਲੋਕਾਂ ਦੇ ਇਕ ਜਗ੍ਹਾ ਇਕੱਠੇ ਹੋਣ ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਹੁਣ ਇਹ ਗਿਣਤੀ ਘਟਾ ਕੇ 20 ਕਰ ਦਿੱਤੀ ਗਈ ਹੈ । ਦਸ ਦੇਈਏ ਕਿ ਹੁਣ ਤੱਕ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 10 ਮਾਮਲੇ ਸਾਹਮਣੇ ਆਏ ਹਨ ਅਤੇ 1 ਵਿਅਕਤੀ ਦੀ ਮੌਤ ਹੋ ਗਈ ਹੈ ।
ਕੋਰੋਨਾ ਵਾਇਰਸ: ਦਿੱਲੀ ਸਰਕਾਰ ਨੇ ਕੀਤਾ ਵਡਾ ਐਲਾਨ!
Leave a Comment
Leave a Comment