ਕੋਰੋਨਾ ਵਾਇਰਸ ਦੇ ਬਹਾਨੇ ਰਾਮ ਰਹੀਮ ਨੂੰ ਦਿੱਤੀ ਜਾ ਸਕਦੀ ਪੈਰੋਲ: ਗਿਆਨੀ ਹਰਪ੍ਰੀਤ ਸਿੰਘ

TeamGlobalPunjab
1 Min Read

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ ਇਹ ਖਦਸ਼ਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਾਹਰ ਕੀਤਾ ਹੇੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਕੋਰੋਨਾ ਵਾਇਰਸ ਦੀ ਆੜ੍ਹ ਦੇ ਵਿੱਚ ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇ ਸਕਦੀ ਹੈ।

ਇਨ੍ਹਾਂ ਖ਼ਦਸ਼ਿਆਂ ‘ਤੇ ਵਿਚਾਰ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਾਂਤ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੇਕਰ ਅਜਿਹਾ ਹੁੰਦਾ ਤਾਂ ਸਿੱਖਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੁੰਦਾ ਹੈ ਤਾਂ ਪੰਜਾਬ ਤੇ ਹਰਿਆਣਾ ਦੇ ਆਪਸੀ ਭਾਈਚਾਰਕ ਮਾਹੌਲ ਖ਼ਰਾਬ ਹੋਣ ਦਾ ਵੀ ਖਤਰਾ ਹੈ। ਹਰਿਆਣਾ ਸਰਕਾਰ ਨੂੰ ਕਿਸੇ ਵੀ ਕੀਮਤ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਰੋਲ ਤੇ ਰਿਹਾਅ ਨਹੀਂ ਕਰਨਾ ਚਾਹੀਦਾ।

ਦਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਹੇਠ ਵੀਹ ਸਾਲ ਦੀ ਸਜ਼ਾ ਭੁਗਤ ਰਿਹਾ ਤੇ ਉਸ ਨੂੰ ਰੋਹਤਕ ਦੀ ਸੁਨਾਰੀਆ ਜੇਲ ਚ ਬੰਦ ਕੀਤਾ ਹੋਇਆ

- Advertisement -

Share this Article
Leave a comment