ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤੀ ਵਿਸ਼ੇਸ਼ ਹਦਾਇਤ!

TeamGlobalPunjab
2 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ‘ਚ ਵੀ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੋਈ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵਿਸ਼ੇਸ਼ ਹਦਾਇਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਪੱਤਰ ਮੁਤਾਬਿਕ ਮੁਲਾਜ਼ਮਾਂ ਦੀ ਵਿਦੇਸ਼ ਜਾਣ ਵਾਲੀ ਛੁੱਟੀ ਰੱਦ ਕਰ ਦਿੱਤੀ ਹੈ। ਇੱਥੇ ਹੀ ਬੱਸ ਨਹੀਂ ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮ ਵਿਦੇਸ਼ ਤੋਂ ਆਏ ਹਨ ਉਨ੍ਹਾਂ ਨੂੰ ਵੀ 14 ਦਿਨ ਲਈ ਘਰਾਂ ਅੰਦਰ ਇਕੱਲੇ ਰਹਿਣ ਦੀ ਹਿਦਾਇਤ ਕੀਤੀ ਗਈ ਹੈ।

ਦੱਸ ਦਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾਵਾਇਰਸ ਨੇ ਭਾਰਤ ਸਣੇ ਦੁਨੀਆ ਦੇ 85 ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਵਾਇਰਸ ਦੇ ਪ੍ਰਭਾਵ ਨਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ 3200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਉੱਥੇ ਹੀ ਲਗਭਗ 90 ਹਜ਼ਾਰ ਲੋਕ ਸੰਕਰਮਿਤ ਦੱਸੇ ਜਾ ਰਹੇ ਹਨ।

ਦਿੱਲੀ ਵਿੱਚ ਇੱਕ ਹੋਰ ਮਰੀਜ਼ ‘ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ ਇਸ ਦੇ ਨਾਲ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧਕੇ 31 ਹੋ ਗਈ ਹੈ।

- Advertisement -

ਕੇਂਦਰੀ ਸਿਹਤ ਮੰਤਰਾਲੇ ਦੇ ਵਿਸ਼ੇਸ਼ ਸਕੱਤਰ ਸੰਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ਦੇ ਉੱਤਮ ਨਗਰ ਵਾਸੀ ਇੱਕ ਹੋਰ ਵਿਅਕਤੀ ਵਿੱਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਹਾਲ ਹੀ ‘ਚ ਥਾਈਲੈਂਡ ਅਤੇ ਮਲੇਸ਼ੀਆ ਦੀ ਯਾਤਰਾ ਤੋਂ ਵਾਪਸ ਆਇਆ ਸੀ।

Share this Article
Leave a comment