ਕੋਰੋਨਾ  ਵਾਇਰਸ : ਨੌਰਥ ਜੌਨ ਫਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਵਲੋਂ  ਕਲਾਕਾਰਾਂ ਨੂੰ ਸਖਤ ਹੁਕਮ!

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ   ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦਿਆ ਹੁਣ ਫਿਲਮ ਇੰਡਸਟਰੀ ਵੱਲੋ ਵੀ ਸਖਤ ਹਦਾਇਤ ਕੀਤੀ ਗਈ ਹੈ। ਇਸ ਨੂੰ ਦੇਖਦਿਆ ਨੌਰਥ ਜੌਨ ਫਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਵਲੋਂ  ਕਲਾਕਾਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ।

ਐਸੋਸੀਏਸ਼ਨ ਵੱਲੋ ਕੋਰੋਨਾ ਵਾਇਰਸ ਕਾਰਨ ਕਲਾਕਾਰਾਂ ਨੂੰ ਸ਼ੂਟਿੰਗ  ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਦਸ ਦੇਈਏ ਕਿ ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜਿੰਮ, ਰੈਸਟੋਰੈਂਟ, ਕਲੱਬ, ਸਿਨੇਮਾ ਘਰ, ਸ਼ਾਪਿੰਗ ਮਾਲ ਨੂੰ 31 ਮਾਰਚ ਤੱਕ ਬੰਦ ਕਰਨ ਦਾ ਫ਼ੈਸਲਾ ਲਿਆ ਹੈ।

ਬੀਤੇ ਦਿਨੀਂ ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਯੂਨਿਵਰਸਿਟੀਆਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਉੱਥੇ ਹੀ ਅਟਾਰੀ- ਵਾਹਗਾ ਬਾਰਡਰ ਦੇ ਰਸਤੇ ਅਫਗਾਨਿਸਤਾਨ ਅਤੇ ਭਾਰਤ ਵਿੱਚ ਹੋਣ ਵਾਲਾ ਵਪਾਰ ਵੀ ਸ਼ਨੀਵਾਰ ਤੋਂ ਬੰਦ ਹੋ ਗਿਆ ਹੈ।

- Advertisement -

Share this Article
Leave a comment