ਫਾਜ਼ਿਲਕਾ : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ 19 ਦੇ ਪ੍ਰਕੋਪ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਸੁਵਿਧਾਵਾਂ ਨੂੰ ਧਿਆਨ ’ਚ ਰੱਖਦਿਆਂ ਸਿਹਤ ਵਿਭਾਗ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ 01638-264105 ਕੰਟਰੋਲ ਰੂਮ ਨੰਬਰ ਸਥਾਪਿਤ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ 19 ਦੀ ਹਰ ਪ੍ਰਕਾਰ ਦੀ ਜਾਣਕਾਰੀ ਸਾਂਝੀ ਕਰਨ ਲਈ ਲੋਕ ਸਿਹਤ ਵਿਭਾਗ ਦੇ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਫ਼ਾਜ਼ਿਲਕਾ ਦੇ ਲੋਕਾਂ ਨੂੰ ਚੰਗੀਆਂ ਤੇ ਸੁਖਾਵੇਂ ਮਾਹੌਲ ਦੇ ਵਿੱਚ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਬਲਕਿ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਵਾਸੀ ਨੂੰ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਜਾਗਰੂਕਤਾ ਹੀ ਇਸ ਬਿਮਾਰੀ ਦਾ ਬਚਾਓ ਹੈ। ਉਨ੍ਹਾਂ ਦੱਸਿਆ ਕਿ ਕਿਸੇ ਨਾਲ ਹੱਥ ਨਾ ਮਿਲਾਉ, ਗੱਲੇ ਨਾ ਮਿਲੋ, ਕਿਸੇ ਖਾਲੀ ਥਾਂ ਤੇ ਨਾ ਥੁੱਕੋ, ਕਿਸੇ ਵਿਅਕਤੀ ਨੰੂ ਖਾਂਸੀ, ਬੁਖਾਰ ਵਾਲੇ ਵਿਅਕਤੀ ਨੰੂ ਇਕੱਠ ਵਾਲੀ ਥਾਂ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਖੰਘਦੇ ਅਤੇ ਛਿੱਕਦੇ ਸਮੇਂ ਰੁਮਾਲ ਨਾਲ ਨੱਕ ਅਤੇ ਮੂੰਹ ਨੰੂ ਢੱਕ ਕੇ ਰੱਖੋਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੰੂ ਅਜਿਹੇ ਲੱਛਣ ਹੋਣ ਤੋਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿਖੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਕੋਵਿਡ 19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ 01638-264105 ’ਤੇ ਕੀਤਾ ਜਾ ਸਕਦਾ ਹੈ ਸੰਪਰਕ-ਸਿਵਲ ਸਰਜਨ
Leave a Comment
Leave a Comment