ਹੁਸ਼ਿਆਰਪੁਰ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 172 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 139 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 28 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ 5 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਇਸ ਪਰਿਵਾਰ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।
ਕੋਵਿਡ-19; ਹੁਣ ਤੱਕ ਲਏ 172 ਸੈਂਪਲਾਂ ‘ਚੋਂ 139 ਨੈਗੇਟਿਵ : ਸਿਵਲ ਸਰਜਨ
Leave a Comment
Leave a Comment