ਕੜਾਕੇਦਾਰ ਠੰਢ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਨਜੀਵਨ

TeamGlobalPunjab
1 Min Read

ਨਵੀਂ ਦਿੱਲੀ : ਇੰਨੀ ਦਿਨੀਂ ਪੈ ਰਹੀ ਠੰਢ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਇਸ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਇਸ ਕੜਾਕੇਦਾਰ ਠੰਢ ਵਿੱਚ ਰੇਲਾਂ ਅਤੇ ਹਵਾਈ ਉਡਾਣਾਂ ਆਪਣੇ ਨਿਰਧਾਰਿਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਿਕ ਇਹ ਹਵਾਈ ਉਡਾਨਾ ਲਗਭਗ ਸਾਢੇ ਪੰਜ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਕੁਝ ਉਡਾਣਾਂ ਤਿੰਨ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ।

ਇੱਥੇ ਹੀ ਬੱਸ ਨਹੀਂ ਉਤਰ ਪ੍ਰਦੇਸ਼ ਅੰਦਰ ਤਾਂ ਛੇ ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਵੀ ਮਿਲ ਰਹੀ ਹੈ। ਜਾਣਕਾਰੀ ਮੁਤਾਬਿਕ ਜੀਰੋ ਵਿਜ਼ੀਵਿਲਟੀ ਕਾਰਨ ਇਨ੍ਹਾਂ ਵਿਅਕਤੀਆਂ ਦੀ ਕਾਰ ਨਹਿਰ ਵਿੱਚ ਡਿੱਗ ਗਈ। ਜਿਸ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਇਸ ਨਾਲ ਤਿੰਨ ਸੌ ਤੋਂ ਵਧੇਰੇ ਉਡਾਣਾ ਪ੍ਰਭਾਵਿਤ ਹੋਈਆਂ ਦੱਸੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਘੱਟੋ ਘੱਟ 30 ਰੇਲਾਂ ਵੀ ਪ੍ਰਭਾਵਿਤ ਹੋਈਆਂ ਦੱਸੀਆਂ ਜਾ ਰਹੀਆਂ ਹਨ। ਹਾਲਾਤ ਇਹ ਹਨ ਕਿ ਬਿਹਾਰ ਅਤੇ ਸਮੁੱਚੇ ਭਾਰਤ ਵਿੱਚ ਜ਼ੀਰੋ ਵਿਜ਼ੀਵਿਲਟੀ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਕਿਸਮ ਦੀ ਧੁੰਦ ਕਦੀ ਨਹੀਂ ਦੇਖੀ। ਇਹ ਠੰਢ ਬੜੀ ਹੀ ਰਿਕਾਰਡਤੋੜ ਠੰਢ ਮੰਨੀ ਜਾ ਰਹੀ ਹੈ।

Share This Article
Leave a Comment