ਕੰਗਨਾ ਨੇ ਮਹਾਤਮਾ ਗਾਂਧੀ ‘ਤੇ ਸਾਧਿਆ ਨਿਸ਼ਾਨਾ , ਕਿਹਾ- ਥੱਪੜ ਖਾਣ ਨਾਲ ਨਹੀਂ ਮਿਲੀ ਆਜ਼ਾਦੀ

TeamGlobalPunjab
2 Min Read

ਨਵੀਂ ਦਿੱਲੀ: ਸਾਲ 1947 ਵਿਚ ਭਾਰਤ ਦੀ ਆਜ਼ਾਦੀ ਨੂੰ ਭੀਖ ਕਹਿਣ ਤੋਂ ਬਾਅਦ ਇਕ ਵਾਰ ਫਿਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵਿਵਾਦਿਤ ਬਿਆਨ ਦਿੱਤਾ ਹੈ।ਇਸ ਵਾਰ ਕੰਗਨਾ ਨੇ ਮਹਾਤਮਾ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਮਹਾਤਮਾ ਗਾਂਧੀ ਨੂੰ ਭੁੱਖਾ ਅਤੇ ਚਲਾਕ ਕਿਹਾ ਹੈ। ਕੰਗਨਾ  ਨੇ  ਕਿਹਾ ਕਿ ਮਹਾਤਮਾ ਗਾਂਧੀ ਚਾਹੁੰਦੇ ਸਨ ਕਿ ਭਗਤ ਸਿੰਘ ਨੂੰ ਫਾਂਸੀ ਦਿੱਤੀ ਜਾਵੇ।

ਕੰਗਨਾ ਰਣੌਤ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤੋਂ ਬਾਅਦ ਇਕ ਤਿੰਨ ਪੋਸਟਾਂ ਲਿਖੀਆਂ ਹਨ। ਇਕ ਪੋਸਟ ‘ਚ ਉਨ੍ਹਾਂ ਨੇ ਇਕ ਪੁਰਾਣੇ ਅੰਗਰੇਜ਼ੀ ਅਖ਼ਬਾਰ ਦੀ ਖ਼ਬਰ ਸ਼ੇਅਰ ਕੀਤੀ ਹੈ। ਇਸ ਖ਼ਬਰ ਦੇ ਨਾਲ ਕੰਗਨਾ ਰਣੌਤ ਨੇ ਕੈਪਸ਼ਨ ‘ਚ ਲਿਖਿਆ, ‘ਜਾਂ ਤਾਂ ਤੁਸੀਂ ਗਾਂਧੀ ਦੇ ਫੈਨ ਹੋ ਸਕਦੇ ਹੋ ਜਾਂ ਨੇਤਾ ਜੀ ਦੇ ਸਮਰਥਕ ਹੋ ਸਕਦੇ ਹੋ। ਤੁਸੀਂ ਦੋਵੇਂ ਨਹੀਂ ਹੋ ਸਕਦੇ। ਚੁਣੋ ਅਤੇ ਫੈਸਲਾ ਕਰੋ।’

ਇਸ ਤੋਂ ਬਾਅਦ ਕੰਗਨਾ ਰਣੌਤ ਨੇ ਦੋ ਲੰਬੀਆਂ ਪੋਸਟਾਂ ਲਿਖੀਆਂ ਹਨ, ਜਿਸ ਵਿਚ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਅਦਾਕਾਰਾ ਨੇ ਆਪਣੀ ਪਹਿਲੀ ਪੋਸਟ ‘ਚ ਲਿਖਿਆ, ‘ਅਜ਼ਾਦੀ ਲਈ ਲੜਨ ਵਾਲਿਆਂ ਨੂੰ ਉਨ੍ਹਾਂ ਦੇ ਮਾਲਕਾਂ ਨੇ ਸੌਂਪ ਦਿੱਤਾ, ਜਿਨ੍ਹਾਂ ‘ਚ ਜ਼ੁਲਮ ਕਰਨ ਵਾਲਿਆਂ ਨਾਲ ਲੜਨ ਦੀ ਨਾ ਤਾਂ ਹਿੰਮਤ ਸੀ ਅਤੇ ਨਾ ਹੀ ਖੂਨ ‘ਚ ਉਬਾਲ। ਇਹ ਸੱਤਾ ਦੇ ਭੁੱਖੇ ਅਤੇ ਚਲਾਕ ਲੋਕ ਸਨ। ਉਨ੍ਹਾਂ ਨੇ ਹੀ ਸਾਨੂੰ ਸਿਖਾਇਆ ਸੀ ਕਿ ਜੇਕਰ ਕੋਈ ਤੁਹਾਡੀ ਇਕ ਗੱਲ੍ਹ ‘ਤੇ ਥੱਪੜ ਮਾਰਦਾ ਹੈ ਤਾਂ ਦੂਜੀ ਗੱਲ ਉਸ ਦੇ ਸਾਹਮਣੇ ਕਰ ਦਿਓ ਤਾਂ ਤੁਹਾਨੂੰ ਆਜ਼ਾਦੀ ਮਿਲੇਗੀ। ਇਸ ਤਰ੍ਹਾਂ, ਆਜ਼ਾਦੀ ਹੀ ਨਹੀਂ ਸਿਰਫ਼ ਭੀਖ ਮੰਗੀਦੀ ਹੈ। ਇਸ ਲਈ ਸਮਝਦਾਰੀ ਨਾਲ ਆਪਣੇ ਹੀਰੋ ਦੀ ਚੋਣ ਕਰੋ।

ਹੁਣ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਕਾਂਗਰਸੀ ਆਗੂ ਵੱਲੋਂ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

Share This Article
Leave a Comment