ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਚਲਾਏ ਜਾ ਰਹੇ ਹਨ ਵਿਕਾਸ ਕਾਰਜ : ਸਦੀਕ

TeamGlobalPunjab
1 Min Read

ਨਾਭਾ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਵਿਰੋਧੀਆਂ ਵਲੋਂ ਵਾਅਦੇ ਪੂਰੇ ਨਾ ਕਰਨ ਕਰਕੇ ਘੇਰੀ ਜਾਂਦੀ ਹੈ ਪਰ ਉੱਥੇ ਹੀ ਕਾਂਗਰਸੀ ਆਗੂ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦੇ ਹਨ। ਇਸੇ ਲੜੀ ਤਹਿਤ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਸਦੀਕ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਸਦੀਕ ਦਾ ਦਾਅਵਾ ਹੈ ਕਿ ਕੈਪਟਨ ਸਰਕਾਰ ਕੈਪਟਨ ਸਰਕਾਰ ਵਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। । ਉਨ੍ਹਾਂ ਕਿਹਾ ਕਿ ਹੇਠਲੇ ਅਧਿਕਾਰੀਆਂ ਵੱਲੋਂ ਕਈ ਵਾਰ ਕਮੀ ਛੱਡ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹ‍ਾ ਕਿ ਜੇਕਰ ਉਪਰਲੇ ਅਧਿਕਾਰੀਆਂ ਵਲੋਂ ਕੋਈ ਗ੍ਰਾਂਟ ਭੇਜੀ ਜਾਂਦੀ ਹੈ ਤਾਂ ਉਹ ਹੇਠਲੇ ਪੱਧਰ ਤੱਕ ਨਹੀਂ ਪਹੁੰਚਦੀ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਅਨਪੜ੍ਹਤਾ ਬਹੁਤ ਜਿਆਦਾ ਹੈ ਤੇ ਕੈਪਟਨ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅੱਜ ਖਜਾਨਾ ਖਾਲੀ ਹੋਣ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਕਾਸ ਕਾਰਜ ਨਿਰੰਤਰ ਚਲਾਏ ਜਾ ਰਹੇ ਹਨ। ਸਦੀਕ ਨੇ ਕਿਹਾ ਕਿ ਅਕਾਲੀ ਦਲ ਵਲੋਂ ਖਜਾਨਾ ਖਾਲੀ ਕਰ ਦਿੱਤਾ ਗਿਆ ਸੀ ।

Share this Article
Leave a comment