ਗਾਇਕ ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ 22 ਅਗਸਤ ਨੂੰ

TeamGlobalPunjab
1 Min Read

ਚੰਡੀਗੜ੍ਹ: ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਪਿਤਾ 14 ਅਗਸਤ 2021 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 22 ਅਗਸਤ ਦਿਨ ਐਤਵਾਰ ਨੂੰ ਹੋਵੇਗੀ। ਰਾਜਵੀਰ ਜਵੰਦਾ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਉਹਨਾਂ ਲਿਖਿਆ,” ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥”

ਆਪ ਸਭ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਉਹਨਾਂ ਦੇ ਪੂਜਨੀਕ ਪਿਤਾ ਸ.ਕਰਮ ਸਿੰਘ ਜਵੰਦਾ ਆਪਣੀ ਸੰਸਾਰਿਕ ਯਾਤਰਾ ਸਮਾਪਤ ਕਰਕੇ 14.08.2021 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਮਿਤੀ 22.08.2021 ਨੂੰ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਪੋਨਾ ਤਹਿ.ਜਗਰਾਓਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ। ਆਪ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨਾ ਜੀ।

ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਗੀਤਾਂ ਨਾਲ ਖ਼ਾਸ ਜਗ੍ਹਾ ਬਣਾਈ ਹੈ। ਗੀਤਾਂ ਦੇ ਨਾਲ-ਨਾਲ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। ਰਾਜਵੀਰ ਜਵੰਦਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖ਼ੇਤਰ ‘ਚ ਲੈ ਕੇ ਆਇਆ।

Share this Article
Leave a comment