ਗਣਤੰਤਰ ਦਿਵਸ : ਜਾਣੋ ਕੌਣ ਕਿੱਥੇ ਲਹਿਰਾਏਗਾ ਝੰਡਾ

TeamGlobalPunjab
2 Min Read

ਚੰਡੀਗੜ੍ਹ : ਗਣਤੰਤਰ ਦਿਵਸ 26 ਜਨਵਰੀ ਨੂੰ ਲੈ ਕੇ ਪੰਜਾਬ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵੀ ਪ੍ਰੋਗਰਾਮਾਂ ਦੀ  ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਇਸ ਸਬੰਧੀ ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਰਿਪੋਰਟਾਂ ਮੁਤਾਬਿਕ ਇਸ ਵਿਸ਼ੇਸ਼ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ : ਮੁਹਾਲੀ,       ਰਾਜਪਾਲ ਵੀ.ਪੀ. ਸਿੰਘ ਬਦਨੌਰ :  ਗੁਰਦਾਸਪੁਰ,          ਵਿਧਾਨ ਸਭਾ ਸਪੀਕਰ ਕੇਪੀ ਸਿੰਘ : ਹੁਸ਼ਿਆਰਪੁਰ,     ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ : ਫਰੀਦਕੋਟ,       ਸਥਾਨਕ ਸਰਕਾਰਾ ਮੰਤਰੀ ਬ੍ਰਹਮ ਮਹਿੰਦਰਾ : ਫਤਹਿਗੜ੍ਹ ਸਾਹਿਬ,       ਜਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ : ਸ੍ਰੀ ਮੁਕਤਸਰ ਸਾਹਿਬ,        ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ : ਜਲੰਧਰ,        ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ : ਅੰਮ੍ਰਿਤਸਰ,     ਸਮਾਜਿਕ ਸਿੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ : ਪਠਾਨਕੋਟ,       ਮੈਡੀਕਲ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ : ਸੰਗਰੂਰ    ਤੋਂ ਝੰਡਾ ਲਹਿਰਾ ਰਹੇ ਹਨ।

ਇਸ ਤੋਂ ਇਲਾਵਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ : ਰੂਪਨਗਰ,         ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ : ਐਸ. ਬੀ. ਐਸ. ਨਗਰ,      ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ : ਕਪੂਰਥਲਾ,     ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ : ਲੁਧਿਆਣਾ,        ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ : ਫਾਜ਼ਿਲਕਾ,      ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੰਧੂ : ਬਠਿੰਡਾ,       ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ : ਮਾਨਸਾ ਤੋਂ ਝੰਡਾ ਲਹਿਰਾ ਰਹੇ ਹਨ।

 

- Advertisement -

Share this Article
Leave a comment