ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ। ਅੱਜ ਬਾਗ ਅੰਦਰ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਬੂਟੇ ਲਗਾਏ ਗਏ