ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਵੱਲੋਂ ਜੇਲ੍ਹ ‘ਚ CRPF ਦੇ ਜਵਾਨਾਂ ‘ਤੇ ਹਮਲਾ

TeamGlobalPunjab
1 Min Read

ਬਠਿੰਡਾ: ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਥਾਣਾ ਕੈਂਟ ਵਿੱਚ ਪਰਚਾ ਦਰਜ ਕਰ ਲਿਆ ਹੈ। ਹਮਲਾ ਕਰਨ ਵਾਲਿਆਂ ’ਚ ਸ਼ਾਮਲ ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਸਿੰਘ ਤੋਂ ਇਲਾਵਾ ਹਵਾਲਾਤੀ ਕਰਮਜੀਤ ਸਿੰਘ ਖ਼ਿਲਾਫ਼ ਧਾਰਾ 353, 186 ਅਤੇ ਸੈਕਸ਼ਨ 52 ਜੇਲ੍ਹ ਮੈਨੂਆਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ 23 ਦਸੰਬਰ ਨੂੰ ਜੇਲ੍ਹ ਵਿੱਚ ਬੰਦ ਦੋਵੇਂ ਗੈਂਗਸਟਰਾਂ ਤੇ ਇੱਕ ਹੋਰ ਹਵਾਲਾਤੀ ਕਰਮਜੀਤ ਸਿੰਘ ਦੀ ਸੀ.ਆਰ.ਪੀ.ਐੱਫ. ਦੇ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ  ਇਨ੍ਹਾਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਥੇ ਡਿਊਟੀ ’ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਬੈਰਕਾਂ ਵਿੱਚ ਬੰਦ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਦਿਲਪ੍ਰੀਤ ਬਾਬਾ ਨੇ ਨਾਮਵਰ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਫ਼ਾਇਰਿੰਗ ਕੀਤੀ ਸੀ।

- Advertisement -

Share this Article
Leave a comment