ਨਿਊਜ਼ ਡੈਸਕ: ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਹਿਸਾਰ ਅਤੇ ਸਿਰਸਾ ਵਿਚਕਾਰ ਟਰਾਲੀ ਹਾਦਸਾ ਵਾਪਰ ਗਿਆ । ਜਿਸ ਵਿੱਚ ਇੱਕ ਕੀਮਤੀ ਜਾਨ ਚਲੀ ਗਈ ਹੈ। ਦੋ ਵਿਅਕਤੀ ਜ਼ਖ਼ਮੀ ਹੋ ਗਏ ।
ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਦੀ ਮੌਤ ਹੋ ਗਈ ਜਦਕਿ ਦੋ ਹੋਰ ਕਿਸਾਨ ਜ਼ਖਮੀ ਹੋ ਗਏ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।ਜ਼ਖਮੀਆਂ ਨੂੰ ਹਿਸਾਰ ਦੇ ਚੂਡਾਮਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।