ਸ੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸੋਮਵਾਰ ਸਵੇਰੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਹ ਖ਼ੁਦ ਕਾਰ ਚਲਾ ਕੇ ਪਰਿਵਾਰ ਸਮੇਤ ਗੁਰੂ ਘਰ ਨਤਮਸਤਕ ਹੋਏ। ਚਰਨਜੀਤ ਸਿੰਘ ਚੰਨੀ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।