ਚੰਡੀਗੜ੍ਹ : ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ । ਸੀਐਮ ਚੰਨੀ ਆਪਣੇ ਕਾਫਲੇ ਦੇ ਨਾਲ ਗਵਰਨਰ ਹਾਊਸ ਲਈ ਨਿਕਲ ਚੁੱਕੇ ਹਨ । ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣਗੇ।
ਰਾਹੁਲ ਗਾਂਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਵੀ ਉੱਪ ਮੁੱਖ ਮੰਤਰੀ ਦੇ ਵਜੋਂ ਹਲਫ ਲੈਣਗੇ ।