ਪਟਨਾ:ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਚਾਰਾ ਘੁਟਾਲੇ ਨਾਲ ਸਬੰਧਿਤ ਇੱਕ ਕੇਸ ਵਿੱਚ ਸੀਬੀਆਈ ਦੀ ਅਦਾਲਤ ਸਾਹਮਣੇ ਮੰਗਲਵਾਰ ਨੂੰ ਪੇਸ਼ ਹੋਏ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਪ੍ਰਜੇਸ਼ ਕੁਮਾਰ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ 30 ਨਵੰਬਰ ਤੈਅ ਕੀਤੀ। ਜੱਜ ਨੇ ਪਿਛਲੇ ਹਫਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਨੂੰ ਵਿਅਕਤੀਗਤ ਰੂਪ ਨਾਲ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
ਲਾਲੂ ਪ੍ਰਸਾਦ ਯਾਦਵ ਦੇ ਵਕੀਲ ਸੁਧੀਰ ਸਿਨਹਾ ਨੇ ਦੱਸਿਆ, ‘‘ਅਗਲੀ ਸੁਣਵਾਈ ਮੌਕੇ ਅਦਾਲਤ ਲਗਪਗ 200 ਗਵਾਹਾਂ ਦੀਆਂ ਗਵਾਹੀਆਂ ਸੁਣੇਗੀ।