ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ ਮਜੀਠੀਆ ਜਲਦ ਹੀ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਰਿਪੋਰਟਾਂ ਮੁਤਾਬਕ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ ਮਜੀਠੀਆ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਦਸ ਦਈਏ ਕਿ  ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ  ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ। ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ।

ਹੁਣ ਉਹ ਜਲਦੀ ਹੀ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ। ਹਾਲਾਂਕਿ ਗੱਲਬਾਤ ‘ਚ ਉਨ੍ਹਾਂ ਨੇ ਭਾਜਪਾ ‘ਚ ਸ਼ਾਮਿਲ ਹੋਣ ਅਤੇ ਚੋਣ ਲੜਨ ਦੀ ਗੱਲ ਨਹੀਂ ਕੀਤੀ।

Share this Article
Leave a comment