ਚੋਣ ਕਮਿਸ਼ਨ ਵੱਲੋਂ ਮੋਗਾ ਦਾ ਚੋਣ ਤਹਿਸੀਲਦਾਰ ਬਲਵਿੰਦਰ ਸਿੰਘ ਮੁਅੱਤਲ

Prabhjot Kaur
2 Min Read

ਚੰਡੀਗੜ੍ਹ : ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਇਸੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ। ਜਿਸ ਦੇ ਚਲਦਿਆਂ ਅਧਿਕਾਰੀਆਂ ਨੂੰ ਵੀ ਡਿਊਟੀ  ‘ਤੇ ਤਾਇਨਾਤ ਰਹਿਣ ਅਤੇ ਡਿਊਟੀ ਨੂੰ ਗੰਭੀਰਤਾ ਨਾਲ ਲੈਣ ਦੇ ਸਖਤ ਹੁਕਮ ਦਿੱਤੇ ਗਏ ਹਨ, ਤੇ ਜੋ ਵੀ ਇਸ ਦੀ ਉਲੰਘਣਾ ਕਰਦਾ ਹੈ ਉਸ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ। ਇਨ੍ਹਾਂ ਹੀ ਹੁਕਮਾਂ ਤਹਿਤ ਬੀਤੇ ਦਿਨ ਚੋਣ ਕਮਿਸ਼ਨ ਡਾ. ਐਸ ਕਰੁਣਾ ਵੱਲੋਂ ਮੋਗਾ ਦੇ ਚੋਣ ਤਹਿਸੀਲਦਾਰ ਬਲਵਿੰਦਰ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ ਅਤੇ ਮੋਗਾ ਦਾ ਚਾਰਜ਼ ਵੀ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਚੋਣ ਤਹਿਸੀਦਾਰ ਮੋਗਾ ‘ਤੇ ਇਹ ਦੋਸ਼ ਲਗਾਏ ਜਾ ਰਹੇ ਸਨ ਕਿ ਉਹ ਆਪਣੀ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਕਿਸੇ ਵੀ ਅਧਿਕਾਰੀ ਨੂੰ ਬਿਨਾਂ ਦੱਸਿਆਂ ਹੀ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿੰਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੋ ਰਿਪੋਰਟਾਂ ਚੋਣਾਂ ਤੋਂ ਪਹਿਲਾਂ ਚੋਣ ਤਹਿਸੀਲਦਾਰਾਂ ਵੱਲੋਂ ਚੋਣ ਕਮਿਸ਼ਨ ਨੂੰ ਭੇਜੀਆਂ ਜਾਂਦੀਆਂ ਹਨ, ਉਹ ਵੀ ਬਲਵਿੰਦਰ ਸਿੰਘ ਵੱਲੋਂ ਨਹੀਂ ਭੇਜੀਆਂ ਗਈਆਂ। ਡਾ. ਐਸ ਕਰੁਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸਭ ਜਾਣਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ  ਤੋਂ ਮਿਲੀ ਅਤੇ ਜਿਉਂ ਹੀ ਉਨ੍ਹਾਂ ਨੂੰ ਇਹ ਸਭ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੀ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦੇ ਦਿੱਤੇ ਹਨ।

Share this Article
Leave a comment