ਚੰਡੀਗੜ੍ਹ, (ਅਵਤਾਰ ਸਿੰਘ): ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਬੀ ਬੀ ਬਹਿਲ ਦਾ ਅੱਜ ਅਮਰੀਕਾ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਸ਼੍ਰੀ ਬਹਿਲ ਚੰਡੀਗੜ੍ਹ ਕਾਂਗਰਸ ਦੇ ਸਭ ਤੋਂ ਲੰਬੇ ਸਮੇਂ ਤਕ ਪ੍ਰਧਾਨ ਰਹੇ। ਉਨ੍ਹਾਂ ਦੇ ਕਾਰਜਕਾਲ ਵਿੱਚ ਸੈਕਟਰ 35 ਦੇ ਕਾਂਗਰਸ ਭਵਨ ਦੀ ਉਸਾਰੀ ਹੋਈ। ਉਨ੍ਹਾਂ ਨੇ ਸ਼ਹਿਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਹਰਬਾ ਵਰਤਿਆ। ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਦੀਪ ਛਾਬੜਾ ਤੇ ਜਨਰਲ ਸਕੱਤਰ ਸੰਦੀਪ ਭਾਰਦਵਾਜ, ਪ੍ਰਦੀਪ ਭਾਰਦਵਾਜ ਸਮੇਤ ਹੋਰ ਆਗੂਆਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਬੀਬੀ ਬਹਿਲ ਦੇ ਦੇਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਦੇ ਇਕ ਮਜ਼ਬੂਤ ਨੇਤਾ ਦੇ ਅਕਾਲ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਵਿੱਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ।