ਚੰਡੀਗੜ੍ਹ (ਬਿੰਦੂ ਸਿੰਘ) – ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ ।
ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤੇ ਇਕ ਪੱਤਰ ‘ਚ ਬਬਲਾ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਦਿਖਾਉਣ ਦਾ ਕਾਰਨ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਚੰਡੀਗੜ੍ਹ ਕਾਰਪੋਰੇਸ਼ਨ ਚੋਂ ਮਿਲੀਆਂ ਸ਼ਿਕਾਇਤਾਂ ਨੂੰ ਦੱਸਿਆ ਹੈ ।