ਚੰਡੀਗੜ੍ਹ ਤੋਂ ਬਾਅਦ ਪੰਜਾਬ ਤੋਂ ਆਈ ਖੁਸ਼ੀ ਦੀ ਖ਼ਬਰ ! ਇਕ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

TeamGlobalPunjab
2 Min Read

ਪਠਲਾਵਾ : ਕੋਰੋਨਾ ਵਾਇਰਸ ਨੇ ਸੂਬੇ ਵਿਚ ਆਤੰਕ ਮਚਾ ਦਿੱਤਾ ਹੈ । ਅੱਜ ਇਸ ਦੇ ਮਰੀਜ਼ਾਂ ਦੀ ਗਿਣਤੀ 65 ਹੋ ਗਈ ਹੈ ਜਦੋ ਕਿ ਅੱਜ ਇਸ ਦੇ 8 ਮਾਮਲੇ ਸਾਹਮਣੇ ਆਏ ਹਨ । ਇਸੇ ਦੌਰਾਨ ਹੀ ਇਕ ਖੁਸ਼ੀ ਦੀ ਖ਼ਬਰ ਵੀ ਸਾਹਮਣੇ ਆਈ ਹੈ । ਦਰਅਸਲ ਬੀਤੇ ਦਿਨੀ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਕਰਨ ਮੌਤ ਹੋ ਗਈ ਸੀ ਅਤੇ ਉਸ ਦੇ ਪਰਿਵਾਰਿਕ ਮੈਬਰਾਂ ਦੀ ਰਿਪੋਰਟ ਵੀ ਪੌਜ਼ਟਿਵ ਆਈ ਸੀ । ਇਸ ਤੋਂ ਬਾਅਦ ਅੱਜ ਵੱਡੀ ਰਾਹਤ ਵਾਲੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ ’ਚੋਂ ਇੱਕ ਫ਼ਤਿਹ ਸਿੰਘ ਦਾ ਕੱਲ੍ਹ ਦੋ ਹਫ਼ਤਿਆਂ ਬਾਅਦ ਲਿਆ ਗਿਆ ਟੈਸਟ ਨੈਗੇਟਿਵ ਆਇਆ ਹੈ।
ਇਆ ਸੰਬੰਧੀ ਪੁਸ਼ਟੀ ਸਥਾਨਕ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਕੀਤੀ ਗਈ ਹੈ । ਉਨ੍ਹਾਂ ਦਸਿਆ ਕਿ ਬਲਦੇਵ ਸਿੰਘ ਦੇ 6 ਪਰਿਵਾਰਕ ਮੈਂਬਰਾਂ ਦੇ ਕੱਲ੍ਹ ਦੁਬਾਰਾ ਟੈਸਟ ਕਰਵਾਏ ਗਏ ਸਨ, ਜਿਨ੍ਹਾਂ ’ਚੋਂ ਇੱਕ ਦਾ ਨੈਗੇਟਿਵ ਤੇ ਦੋ ਦੇ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਦੋ ਹੋਰ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਦੁਬਾਰਾ ਲਏ ਗਏ ਹਨ। ਬਬਲਾਨੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬਲਦੇਵ ਸਿੰਘ ਸਮੇਤ ਇਥੇ ਕੁੱਲ 19 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ’ਚੋਂ ਇੱਕ ਦੇ ਤੰਦਰੁਸਤ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਸਾਰੇ 18 ਮਰੀਜ਼ ਹਨ।

Share this Article
Leave a comment