ਨਵੀਂ ਦਿੱਲੀ: ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਜਨਤਾ ਬਦਲਾਅ ਚਾਹੁੰਦੀ ਹੈ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ।
चंडीगढ़ नगर निगम में आम आदमी पार्टी की ये जीत पंजाब में आने वाले बदलाव का संकेत है।चंडीगढ़ के लोगों ने आज भ्रष्ट राजनीति को नकारते हुए AAP की ईमानदार राजनीति को चुना है।
AAP के सभी विजयी उम्मीदवारों एवं सभी कार्यकर्ताओं को बहुत-बहुत बधाई।
इस बार पंजाब बदलाव के लिए तैयार है।
— Arvind Kejriwal (@ArvindKejriwal) December 27, 2021
ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪਾਰਟੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, “ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ‘ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ।ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ। ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।”