ਚੰਡੀਗੜ੍ਹ ਪੁਲਿਸ ਵੱਲੋਂ ਸੁਖਪਾਲ ਖਹਿਰਾ ਨਾਲ ਅਣਮਨੁੱਖੀ ਵਤੀਰਾ,ਹਿਰਾਸਤ ‘ਚ ਬੈਠੇ ਭੁੱਖ ਹੜਤਾਲ ‘ਤੇ

TeamGlobalPunjab
1 Min Read

ਚੰਡੀਗੜ੍ਹ: ਈ.ਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਹਿਰਾਸਤ ‘ਚ ਲਏ ਗਏ ਸਾਬਕਾ MLA ਸੁਖਪਾਲ ਖਹਿਰਾ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਮੁੰਡੇ ਮਹਿਤਾਬ ਖਹਿਰਾ ਨੇ ਦਿੱਤੀ।

ਮਹਿਤਾਬ ਖਹਿਰਾ ਨੇ ਦਸਿਆ ਕਿ  ਸੁਖਪਾਲ ਸਿੰਘ ਖਹਿਰਾ ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ।  ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਹਨਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ

Share this Article
Leave a comment