ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤੀ ਕਰਫਿਊ ਚ ਢਿੱਲ ! ਹਾਈ ਕੋਰਟ ਚ ਮਿਲੀ ਚੁਣੌਤੀ

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜਿਥੇ ਦੇਸ਼ ਅੰਦਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਲਾਕ ਡਾਊਨ ਕੀਤਾ ਗਿਆ ਹੈ, ਉਥੇ ਹੀ ਕਈ ਥਾਂਈਂ ਕਰਫਿਊ ਵੀ ਲਗਾਇਆ ਗਿਆ ਹੈ। ਇਸੇ ਲੜੀ ਤਹਿਤ ਚੰਡੀਗੜ੍ਹ ਵਿਚ ਵੀ ਕਰਫਿਊ ਲਗਾਇਆ ਗਿਆ ਹੈ। ਪਰ ਬੀਤੇ ਦਿਨੀ ਇਸ ਕਰਫਿਊ ਤੋਂ ਥੋੜੀ ਰਾਹਤ ਦਿਤੀ ਗਈ ਸੀ ਕਿ ਦਿਨ ਸਮੇ ਬਾਜ਼ਾਰ ਖੋਲਣ ਦੀ ਇਜਾਜ਼ਤ ਦਿਤੀ ਗਈ ਸੀ। ਪਰ ਹੁਣ ਇਸ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿਤੀ ਗਈ ਹੈ। ਜਾਣਕਾਰੀ ਮੁਤਾਬਕ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕਿਹਾ ਗਿਆ ਹੈ ਕਿ ਦੁਕਾਨਾਂ ਖੋਲਣ ਦਾ ਫੈਸਲਾ ਗ਼ਲਤ ਹੈ ਕਿਓਂਕਿ ਇਸ ਨਾਲ ਬਾਜ਼ਾਰਾਂ ਚ ਭੀੜ ਹੋ ਜਾਵੇਗੀ ਅਤੇ ਫਿਰ ਕਰਫਿਊ ਦਾ ਕੋਈ ਮਤਲਬ ਨਹੀਂ ਹੈ।

https://twitter.com/ManojPa47203819/status/1243513238941323265

ਦੱਸ ਦੇਈਏ ਕਿ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ। ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਪੰਜਾਬ ਵਿਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। ਬੀਤੀ ਕੱਲ੍ਹ ਚੰਡੀਗੜ੍ਹ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।

Share this Article
Leave a comment