ਚੰਡੀਗੜ੍ਹ EC ਨੇ ਆਪ ਨੂੰ ਜਾਰੀ ਕੀਤਾ ਨੋਟਿਸ, ਜਵਾਬ ਨਾਂ ਦੇਣ ‘ਤੇ ਪਾਰਟੀ ਖਿਲਾਫ ਹੋਵੇਗੀ ਕਾਰਵਾਈ

Prabhjot Kaur
2 Min Read

ਚੰਡੀਗੜ੍ਹ: ਚੰਡੀਗੜ੍ਹ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਵਲੋਂ ਇਹ ਚੰਡੀਗੜ੍ਹ ਨਗਰ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁਝ ਨਿਯਮ ਜਾਰੀ ਕੀਤੇ ਗਏ ਹਨ। ਜੇਕਰ 24 ਘੰਟਿਆਂ ਅੰਦਰ ਜਵਾਬ ਨਾਂ ਦਿੱਤਾ ਗਿਆ ਤਾਂ ਪਾਰਟੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਐਤਵਾਰ ਨੂੰ ਚੰਡੀਗੜ੍ਹ ਦੇ ਵਾਰਡ ਨੰਬਰ 21 ਦੇ ਕੌਂਸਲਰ ਜਸਵੀਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡ ਫੈਦਾ ਬੈਰੀਅਰ ਵਿਖੇ ਆਮ ਆਦਮੀ ਪਾਰਟੀ ਦੇ 70 ਤੋਂ 80 ਵਰਕਰ ਇਕੱਠੇ ਹੋਏ ਸਨ। ਜਿਨ੍ਹਾਂ ਨੇ ਹੋਲਿਕਾ ਦਹਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ, ਜਦਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਸੀ।

ਚੰਡੀਗੜ੍ਹ ਫਲਾਇੰਗ ਸਕੁਐਡ ਟੀਮ ਨੇ ਇਸ ਮਾਮਲੇ ਸਬੰਧੀ ਚੰਡੀਗੜ੍ਹ ਸੈਕਟਰ-31 ਥਾਣੇ ਦੀ ਸ਼ਿਕਾਇਤ ਕੀਤੀ ਸੀ। ਇਹ ਸ਼ਿਕਾਇਤ ਫਲਾਇੰਗ ਸਕੁਐਡ ਟੀਮ ਦੇ ਮੈਂਬਰ ਬਲਜਿੰਦਰ ਸਿੰਘ, ਸਬ ਇੰਸਪੈਕਟਰ ਵੇਦ ਪ੍ਰਕਾਸ਼, ਕਾਂਸਟੇਬਲ ਅਜੈ, ਪ੍ਰੀਤੀ ਅਤੇ ਕ੍ਰਿਸ਼ਨਾ ਨੇ ਲਿਖਤੀ ਰੂਪ ਵਿੱਚ ਦਿੱਤੀ ਹੈ। ਇਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੇ 70 ਤੋਂ 80 ਵਰਕਰਾਂ ਨੇ ਅਚਾਨਕ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment