ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਐਲਾਨ `ਤੇ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ `ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ “ਵੀਰ ਬਾਲ ਦਿਵਸ”ਦੇ ਰੂਪ ਵਿੱਚ ਮਨਾਉਣ ਦੇ ਕੀਤੇ ਗਏ ਐਲਾਨ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲੋਂ ਧੰਨਵਾਦ ਕੀਤਾ ਹੈ।

 ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਭਾਰਤ ਦੀ ਆਜ਼ਾਦੀ ਨੂੰ 75 ਸਾਲ ਹੋ ਚੁੱਕੇ ਹਨ ਪਰ ਕਿਸੇ ਵੀ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ  ਦੇ ਦਿਹਾੜੇ ਨੂੰ ਸਰਕਾਰੀ ਪੱਧਰ ‘ਤੇ ਪੂਰੇ ਦੇਸ਼ ਵਿੱਚ ਮਨਾਉਣ ਦਾ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਐਲਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਢੁਕਵੀਂ ਸ਼ਰਧਾਂਜਲੀ ਹੈ। ਸ: ਢੀਂਡਸਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਗਤ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਹਾੜੇ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਮੰਗ ਕਰਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਹਰ ਸਾਲ 26 ਦਸੰਬਰ ਦੇ ਦਿਨ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਨਾਲ ਜਿਥੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਧਰਮ ਖਾਤਰ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਕੀਤਾ ਜਾਵੇਗਾ ਉਥੇ ਹੀ ਸਮੁੱਚੇ ਦੇਸ਼ ਵਿੱਚ ਸਾਹਿਬਜ਼ਾਦਿਆਂ ਦੀ ਬਹਾਦਰੀ ਦੀ ਗਾਥਾ ਬੱਚਿਆਂ ਨੂੰ  ਪ੍ਰੇਰਿਤ ਕਰੇਗੀ ।

Share this Article
Leave a comment