ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

TeamGlobalPunjab
4 Min Read

ਸ੍ਰੀ ਫਤਹਿਗੜ੍ਹ ਸਾਹਿਬ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।

- Advertisement -

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਸ. ਜਗਦੀਪ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਬਾਬਾ ਜੱਸਾ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਜਥੇਦਾਰ ਦੀਦਾਰ ਸਿੰਘ ਭੱਟੀ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਸਵਰਨ ਸਿੰਘ ਚਨਾਰਥਲ, ਸ. ਗੁਰਪ੍ਰੀਤ ਸਿੰਘ ਰੰਧਾਵਾ, ਮੈਨੇਜਰ ਸ. ਨੱਥਾ ਸਿੰਘ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਜਗਰੂਪ ਸਿੰਘ ਚੀਮਾ, ਐਡਵੋਕੇਟ ਅਮਰਜੀਤ ਸਿੰਘ ਚੀਮਾ, ਸ. ਗੁਰਬਿੰਦਰ ਸਿੰਘ ਭੱਟੀ, ਸ. ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।

- Advertisement -
Share this Article
Leave a comment