ਚੰਡੀਗੜ੍ਹ : ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਵਾਰਾ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਹਨ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ ਵਧੀਆ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ।
ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਖੂਨ ਵਿੱਚ ਸੈੱਲ ਕਾਫੀ ਘੱਟ ਗਏ ਹਨ, ਜਿਸ ਨੂੰ ਪੂਰਾ ਕਰਨ ਲਈ ਚੰਗੀ ਖੁਰਾਕ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਨਜ਼ਦੀਕੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ।
ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕਿਹਾ ਕਿ ਭਾਈ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਅਤੇ ਦਿੱਲੀ ਵਾਲੇ ਸਿੰਘਾਂ ਨੂੰ ਵੀ ਉਨ੍ਹਾਂ ਕੋਲ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।