ਅੰਮ੍ਰਿਤਸਰ:- ਜਣੇਪੇ ਤੋਂ ਪਹਿਲਾਂ ਗਰਭਵਤੀ ਮਹਿਲਾਵਾਂ ਦੇ ਕੋਰੋਨਾ ਸਬੰਧੀ ਟੈਸਟ ਹੋਣਗੇ ਅਤੇ ਇਹ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿਤੇ ਗਏ ਹਨ। ਦੱਸ ਦਈਏ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੇ ਨਾਲ ਬੜੀ ਹੀ ਮੁਸਤੈਦੀ ਦੇ ਨਾਲ ਲੜ ਰਿਹਾ ਹੈ ਅਤੇ ਇਸਨੂੰ ਵੱਧਣ ਤੋਂ ਰੋਕਣ ਲਈ ਹਰ ਤਰਾਂ ਦੇ ਢੰਗ ਤਰੀਕੇ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਸਾਨੂੰ ਖੁਦ ਨੂੰ ਇਸ ਗੱਲ ਦਾ ਅੰਦਾਜਾ ਹੈ ਕਿ ਇਹ ਬਹੁਤ ਹੀ ਭਿਆਨਕ ਬਿਮਾਰੀ ਹੈ ਇਸ ਲਈ ਸਾਨੂੰ ਸਭ ਨੂੰ ਇਸ ਮੌਕੇ ਸੁਹਿਰਦਤਾ ਦਾ ਪ੍ਰਮਾਣ ਦੇਣਾ ਚਾਹੀਦਾ ਹੈ ਅਤੇ ਸਿਹਤ ਅਧਿਕਾਰੀਆਂ ਦੀ ਹਰ ਇਕ ਗੱਲ ਨੂੰ ਧਿਆਨਪੂਰਵਕ ਸੁਣਨਾ ਅਤੇ ਅਮਲ ਕਰਨਾ ਚਾਹੀਦਾ ਹੈ। ਇਹਨਾਂ ਹੁਕਮਾਂ ਦੇ ਤਹਿਤ ਡਲਿਵਰੀ ਤੋਂ ਪਹਿਲਾਂ ਹਰ ਇਕ ਗਰਭਵਤੀ ਮਹਿਲਾ ਨੂੰ ਕੋਰੋਨਾ ਸਬੰਧੀ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਡਾਇਰੈਕਟਰ ਹੈਲਥ ਅਤੇ ਫੈਮਲੀ ਵੈਲਫੇਅਰ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਇਸ ਕਾਰਜ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।