ਚੰਡੀਗਡ਼੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਅਕਾਲ ਚਲਾਣਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਪਿਛਲੇ ਦਿਨਾਂ ਤੋਂ ਕੁਝ ਢਿੱਲੇ ਚੱਲ ਰਹੇ ਸਨ ਤੇ ਅੱਜ ਦੇਰ ਸ਼ਾਮ 3 ਮਹੀਨੇ ਘੱਟ 100 ਵਰ੍ਹਿਆਂ ਦੀ ਵਡੇਰੀ ਉਮਰ ‘ਚ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਸਾਲ 1984 ‘ਚ ਬੇਤੋੌਰ ਜੱਜ ਸੇਵਾਮੁਕਤ ਹੋਣ ਦੇ ਬਾਅਦ ਉਨ੍ਹਾਂ ਨੇ 1985 ‘ਚ ਮਨੁੱਖੀ ਅਧਿਕਾਰ ਜਥੇਬੰਦੀ ਬਣਾਈ ਤੇ ਉਸ ਤੋਂ ਬਾਅਦ ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣੇ ਜਾਂਦੇ ਰਹੇ ਹਨ।