ਜਾਣੋ ਨਾਰੀਅਲ ਦੇ ਫਾਇਦੇ ਅਤੇ ਨੁਕਸਾਨ

TeamGlobalPunjab
4 Min Read

ਨਿਊਜ਼ ਡੈਸਕ: ਨਾਰੀਅਲ  ਇੱਕ ਲਾਭਦਾਇਕ ਫਲ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਨਾਰੀਅਲ ਦੇ ਅਣਗਿਣਤ ਫਾਇਦੇ ਹਨ। ਨਾਰੀਅਲ ਜਿਵੇਂ ਕੱਚਾ ਨਾਰੀਅਲ, ਸੁੱਕਾ ਨਾਰਿਅਲ, ਨਾਰਿਅਲ ਪਾਣੀ ਆਦਿ ਹਰ ਤਰ੍ਹਾਂ ਨਾਲ ਮਨੁੱਖ ਦੀ ਵਰਤੋਂ ‘ਚ ਆਉਂਦਾ ਹੈ। ਨਾਰੀਅਲ ਤੇਲ ਦੇ ਤੌਰ ‘ਤੇ ਵਰਤਿਆ ਜਾਂਦਾ ਹੈ। ਇਹ ਵਾਲਾਂ ਨੂੰ ਮਜ਼ਬੂਤ ​​ਰੱਖਣ ਵਿਚ ਮਦਦ ਕਰਦਾ ਹੈ। ਨਾਰੀਅਲ ਵਿਚ ਬਹੁਤ ਸਾਰੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ। ਨਾਰੀਅਲ ਦਾ ਪਾਣੀ ਅਤੇ ਮਲਾਈ ਦੇ ਨਾਲ ਇਸ ਦਾ ਮੱਖਣ ਵੀ ਲਾਭਕਾਰੀ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਇਸਦੇ ਫਾਇਦਿਆਂ ਬਾਰੇ…

ਸ਼ੂਗਰ ਰੋਗ ਲਈ: – ਸ਼ੂਗਰ ਦੇ ਮਰੀਜ਼ਾਂ ਨੂੰ ਕੱਚੇ ਨਾਰਿਅਲ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ। ਇਹ ਬਹੁਤ ਲਾਭਕਾਰੀ ਹੈ ਕਿਉਂਕਿ ਨਾਰਿਅਲ ਇਨਸੁਲਿਨ ਬਣਨ ‘ਚ  ਮਦਦ ਕਰਦਾ ਹੈ। ਸਰੀਰ ਇਨਸੁਲਿਨ ਦੀ ਸਹਾਇਤਾ ਨਾਲ ਗਲੂਕੋਜ਼ ਨੂੰ ਊਰਜਾ ਵਿਚ ਬਦਲਦਾ ਹੈ।

ਇਮਿਊਨਟੀ ਵਧਾਉਣ ਲਈ: ਸਰੀਰ ਦੇ ਇਮਊਨਿਟੀ ਸਿਸਟਮ ਨੂੰ ਵਧਾਉਣ ਲਈ, ਵਿਅਕਤੀ ਨੂੰ ਕੱਚੇ ਨਾਰਿਅਲ ਦਾ ਸੇਵਨ ਕਰਨਾ ਚਾਹੀਦਾ ਹੈ। ਨਾਰਿਅਲ ਵਿਚ ਐਂਟੀ-ਬੈਕਟਰੀਆ, ਐਂਟੀ- ਪੈਰਾਸਾਈਟਿਕ ਗੁਣ ਹੁੰਦੇ ਹਨ। ਜੋ ਸਰੀਰ ਨੂੰ ਗੰਭੀਰ ਬਿਮਾਰੀਆਂ ਤੋਂ ਦੂਰ ਰੱਖਣ ਵਿਚ ਮਦਦ ਕਰਦੇ ਹਨ।ਕੋਰੋਨਾ ਕਾਲ ‘ਚ ਇਮਿਊਨਿਟੀ ਵਧਾਉਣ ਲਈ ਡੇਲੀ ਡਾਇਟ ‘ਚ ਨਾਰੀਅਲ ਦਾ ਮੱਖਣ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ।ਨਾਰੀਅਲ ਦੇ ਮੱਖਣ ‘ਚ ਫਾਈਬਰ, ਆਇਰਨ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਹੀ ਤਰ੍ਹਾਂ ਕੰਮ ਕਰਨ ਦੀ ਤਾਕਤ ਮਿਲਦੀ ਹੈ। ਉੱਥੇ ਹੀ ਥਕਾਵਟ, ਕਮਜ਼ੋਰੀ ਦੂਰ ਹੁੰਦੀ ਹੈ ਅਤੇ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ। ਜੇ ਤੁਸੀਂ ਚਾਹੋ ਤਾਂ ਵਰਕਆਊਟ ਤੋਂ ਬਾਅਦ ਇਸ ਦਾ ਸੇਵਨ ਕਰ ਸਕਦੇ ਹੋ।

ਦੰਦਾਂ ਦੇ ਲਈ : ਜਿਨ੍ਹਾਂ ਲੋਕਾਂ ਨੂੰ ਦੰਦਾਂ ਨਾਲ ਸਬੰਧਤ ਕੋਈ ਸਮੱਸਿਆ ਹੈ ਤਾਂ ਕੱਚੇ ਨਾਰੀਅਲ ਦਾ ਸੇਵਨ ਕਰੋ।ਕੱਚੇ ਨਾਰਿਅਲ ਵਿੱਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਹੁੰਦੇ ਹਨ।

- Advertisement -

ਕੈਂਸਰ ਦੀ ਰੋਕਥਾਮ: ਸੁੱਕਿਆ ਨਾਰੀਅਲ ਕੈਂਸਰ ਦੀ ਰੋਕਥਾਮ ਲਈ ਬਹੁਤ ਫਾਇਦੇਮੰਦ ਹੁੰਦਾ ਹੈ।ਇਹ ਸਰੀਰ ਨੂੰ ਕੈਂਸਰ ਸੈੱਲਾਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ।ਸੁੱਕੇ ਨਾਰੀਅਲ ਵਿਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ।ਜੋ ਕੋਲਨ ਕੈਂਸਰ ਅਤੇ ਬ੍ਰੈਸਟ ਕੈਂਸਰ ਨੂੰ ਰੋਕਣ ਵਿਚ ਮਦਦ ਕਰਦਾ ਹੈ।

ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ: -ਸੁੱਕੇ ਨਾਰੀਅਲ ਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਾਰੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।ਨਾਰੀਅਲ ਬਟਰ ਸਕਿਨ ਅਤੇ ਵਾਲਾਂ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ।  ਸਿਹਤ ਦੇ ਨਾਲ-ਨਾਲ ਸਕਿਨ ਨੂੰ ਵੀ ਹੈਲਥੀ ਰੱਖਣ ‘ਚ ਕੋਕੋਨਟ ਬਟਰ ਲਾਭਕਾਰੀ ਮੰਨਿਆ ਗਿਆ ਹੈ। ਇਸ ਨੂੰ ਸਕਿਨ ‘ਤੇ ਲਗਾਉਣ ਨਾਲ ਸਕਿਨ ਨੂੰ ਡੂੰਘਾਈ ਨਾਲ ਪੋਸ਼ਣ ਮਿਲਦਾ ਹੈ। ਸਕਿਨ ਦੀ ਖੁਸ਼ਕੀ ਦੂਰ ਹੋ ਕੇ ਲੰਬੇ ਸਮੇਂ ਤੱਕ ਨਮੀ ਬਣਾਈ ਰੱਖਣ ‘ਚ ਸਹਾਇਤਾ ਕਰਦਾ ਹੈ। ਉੱਥੇ ਹੀ ਇਸ ਦਾ ਸੇਵਨ ਕਰਨ ਨਾਲ ਸਕਿਨ ਦੇ ਨਾਲ ਵਾਲਾਂ ਅਤੇ ਨਹੁੰਆਂ ਨੂੰ ਵੀ ਪੋਸ਼ਣ ਮਿਲਦਾ ਹੈ।

ਨਾਰੀਅਲ ਦੇ ਨੁਕਸਾਨਨਾਰੀਅਲ ਦੇ ਲਾਭ ਦੇ ਨਾਲ, ਇਸ ਦੇ ਕੁਝ ਨੁਕਸਾਨ ਵੀ ਹਨ।

ਨਾਰੀਅਲ ‘ਚ ਪਾਣੀ ਕੈਲੋਰੀ ਵਿਚ ਬਹੁਤ ਘੱਟ ਹੁੰਦੀ ਹੈ। ਪਰ ਇਸ ਵਿਚ ਸ਼ੂਗਰ ਦੀ ਮਾਤਰਾ ਵਧੇਰੇ ਹੁੰਦੀ ਹੈ।  ਜੋ ਸ਼ੂਗਰ ਦੇ ਪੱਧਰ ਨੂੰ ਵਧਾ ਸਕਦਾ ਹੈ। ਜੋ ਕਿ ਸ਼ੂਗਰ ਦੇ ਮਰੀਜ਼ ਲਈ ਨੁਕਸਾਨਦੇਹ ਹੋ ਸਕਦਾ ਹੈ।

 ਨਾਰੀਅਲ ਪਾਣੀ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਸਰੀਰ ਵਿਚ ਮੋਟਾਪੇ ਦਾ ਖ਼ਤਰਾ ਵਧ ਸਕਦਾ ਹੈ। ਜਿਵੇਂ ਹੀ ਸਰੀਰ ਵਿੱਚ ਮੋਟਾਪਾ ਵਧਦਾ ਜਾਂਦਾ ਹੈ, ਹੋਰ ਬਿਮਾਰੀਆਂ ਦਾਖਲ ਹੋਣਾ ਸ਼ੁਰੂ ਹੋ ਜਾਂਦੀਆਂ ਹਨ। ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ।

- Advertisement -

 

 

Share this Article
Leave a comment