ਲੁਧਿਆਣਾ : ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ‘ਚ ਮੀਂਹ ਪੈ ਰਿਹਾ ਹੈ ਅਤੇ ਕੱਲ੍ਹ ਨੂੰ ਵੀ ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਇਸ ਦੇ ਨਾਲ ਹੀ 31 ਜਨਵਰੀ ਤੱਕ ਕੋਹਰਾ ਵੀ ਪੈ ਸਕਦਾ ਹੈ। ਰਿਪੋਰਟਾਂ ਮੁਤਾਬਿਕ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 14 ਤੋਂ 19 ਸੈਲਸੀਅਸ ਤੱਕ ਪਹੁੰਚ ਸਕਦਾ ਹੈ ਅਤੇ ਜਦੋਂ ਕਿ ਘੱਟ ਤੋਂ ਘੱਟ ਇਹ ਤਾਪਮਾਨ 5 ਡਿਗਰੀ ਤੋਂ 11 ਡਿਗਰੀ ਤੱਕ ਪਹੁੰਚ ਸਕਦੀ ਹੈ।