ਜੇਕਰ ਸੋਸ਼ਲ ਡਿਸਟੈਂਸ ਦੀ ਪਾਲਣਾ ਘਟੀ ਤਾਂ ਪੈਦਾ ਹੋ ਜਾਵੇਗਾ ਵੱਡਾ ਸੰਕਟ : ਪੀਐਮ ਮੋਦੀ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਦੇ ਮੁੱਦੇ ‘ਤੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਅਜ ਦੁਪਹਿਰ 3 ਵਜੇ ਸ਼ੁਰੂ ਹੋਈ ਇਸ ਮੈਰਾਥਨ ਮੀਟਿੰਗ ਵਿਚ ਸਾਰੇ ਮੁੱਖ ਮੰਤਰੀਆਂ ਦੀ ਰਾਏ ਲਈ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਭ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕੀਤਾ।

ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਪੀਐਮ ਮੋਦੀ ਨੇ ਰਾਜਾਂ ਨੂੰ  ਮਿਲ ਕੇ ਕੰਮ ਕਰਨ ਦੀ ਸਲਾਹ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਤੁਹਾਡੇ ਸਾਰਿਆਂ ਦੇ ਸੁਝਾਵਾਂ ਅਨੁਸਾਰ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣਗੇ। ਭਾਰਤ ਆਪਣੇ ਆਪ ਨੂੰ ਇਸ ਸੰਕਟ ਤੋਂ ਬਚਾਉਣ ਵਿਚ ਕਾਫ਼ੀ ਹੱਦ ਤਕ ਸਫਲ ਹੋਇਆ ਹੈ। ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜੇਕਰ ਜੇਕਰ ਸੂਬਿਆਂ ਵਿੱਚ ਸੋਸ਼ਲ ਡਿਸਟੈਂਸ ਦੀ ਪਾਲਣਾ ਘਟਦੀ ਹੈ ਤਾ ਦੇਸ਼ ਵਿਚ ਵੱਡਾ ਸੰਕਟ  ਖੜਾ ਹੋੋ ਸਕਦਾ ਹੈ ।

Share this Article
Leave a comment