ਜੇਪੀ ਨੱਡਾ ਨੇ ਦੱਸਿਆ PM ਦੇ ਵਾਪਿਸ ਮੁੜਨ ਦਾ ਕਾਰਨ,ਸੀਐੱਮ ‘ਤੇ ਲਗਾਇਆ ਵੱਡਾ ਦੋਸ਼

TeamGlobalPunjab
2 Min Read

ਨਵੀਂ ਦਿੱਲੀ : ਪ੍ਰਧਾਨਪ੍ਰਧਾਨ  ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਵਿਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਦੀ ਰੈਲੀ ਸੁਰੱਖਿਆ ਵਿਚ ਢਿੱਲ ਕਾਰਨ ਰੱਦ ਕਰਨੀ ਪਈ। ਪਹਿਲਾ ਜਾਣਕਾਰੀ ਸਾਹਮਣੇ ਆਈ ਸੀ ਕਿ ਖਰਾਬ ਮੌਸਮ ਦੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਰੈਲੀ ਰੱਦ ਹੋਣ ਤੋਂ ਬਾਅਦ ਕਈ ਟਵੀਟ ਕੀਤੇ ਹਨ। ਉਨ੍ਹਾਂ ਲਿਖਿਆ ਕਿ- “ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਵਿਰੋਧੀ ਹੈ ਅਤੇ ਇਸ ਨੂੰ ਆਜ਼ਾਦੀ ਘੁਲਾਟੀਆਂ ਦੀ ਵੀ ਕੋਈ ਪ੍ਰਵਾਹ ਨਹੀਂ ਹੈ।“ਸਭ ਤੋਂ ਪ੍ਰੇਸ਼ਾਨ ਕਰਨ ਵਾਲੀ ਗੱਲ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮੁੱਦਾ ਸੀ। ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਸਤੇ ਵਿੱਚ ਦਾਖਲ ਹੋਣ ਦਿੱਤਾ ਗਿਆ। ਜਦੋਂ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੇ ਐਸਪੀਜੀ ਨੂੰ ਰਾਹ ਸੁਰੱਖਿਅਤ ਹੋਣ ਦਾ ਭਰੋਸਾ ਦਿੱਤਾ ਸੀ। ਪੁਲਿਸ ਦੀ ਮਨਮਾਨੀ ਤੇ ਧਰਨਾਕਾਰੀਆਂ ਦੀ ਮਿਲੀਭੁਗਤ ਕਾਰਨ ਵੱਡੀ ਗਿਣਤੀ ਵਿਚ ਬੱਸਾਂ ਜਾਮ ਹੋ ਗਈਆਂ। ਮੁੱਖ ਮੰਤਰੀ ਚੰਨੀ ਨੇ ਮਾਮਲੇ ਦਾ ਨੋਟਿਸ ਲੈਣ ਜਾਂ ਇਸ ਦੇ ਹੱਲ ਲਈ ਫ਼ੋਨ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਕੋਝੇ ਹੱਥਕੰਡੇ ਵਰਤੇ ਗਏ ਹਨ, ਉਹ ਲੋਕਤੰਤਰੀ ਸਿਧਾਂਤਾਂ ਵਿਚ ਵਿਸ਼ਵਾਸ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਠੇਸ ਪਹੁੰਚਾਉਣਗੇ।

ਜੇਪੀ ਨੱਡਾ ਨੇ ਟਵੀਟ ਕੀਤਾ, “ਇਹ ਦੁੱਖ ਦੀ ਗੱਲ ਹੈ ਕਿ ਪੰਜਾਬ ਲਈ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਦੀ ਫੇਰੀ ਵਿਚ ਰੁਕਾਵਟ ਆਈ, ਪਰ ਅਸੀਂ ਅਜਿਹੀ ਘਟੀਆ ਮਾਨਸਿਕਤਾ ਨੂੰ ਪੰਜਾਬ ਦੀ ਤਰੱਕੀ ਅਤੇ ਪੰਜਾਬ ਦੇ ਵਿਕਾਸ ਵਿਚ ਰੁਕਾਵਟ ਨਹੀਂ ਬਣਨ ਦੇਵਾਂਗੇ।

 

- Advertisement -

Share this Article
Leave a comment