ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ‘ਤੇ ਹੋਇਆ ਵੱਡਾ ਅੱਤਵਾਦੀ ਹਮਲਾ, 40 ਜਵਾਨ ਸ਼ਹੀਦ

Prabhjot Kaur
1 Min Read

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀਨਗਰ-ਜੰਮੂ ਰਾਜਮਾਰਗ ‘ਤੇ ਸੀਆਰਪੀਐਫ ਦੇ ਕਾਫਲੇ ‘ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਜਿਸ ਵਿੱਚ ਹੁਣ ਤਕ 40 ਜਵਾਨਾਂ ਦੇ ਸ਼ਹੀਦ ਤੇ ਕਈ ਜ਼ਖ਼ਮੀ ਹੋ ਗਏ। ਦੱਖਣੀ ਕਸ਼ਮੀਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ।
pulwama terror attack
ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬਾਅਦ ਦੁਪਹਿਰ ਤਕਰੀਬਨ ਸਵਾ ਕੁ ਤਿੰਨ ਵਜੇ ਇਹ ਫਿਦਾਈਨ ਹਮਲਾ ਕੀਤਾ ਗਿਆ। ਕਾਫਲਾ ਆਪਣੇ ਰਸਤੇ ਵੱਲ ਵਧ ਰਿਹਾ ਸੀ ਤਾਂ ਦਹਿਸ਼ਤਗਰਦਾਂ ਨੇ ਧਮਾਕਾਖੇਜ਼ ਸਮੱਗਰੀ ਨਾਲ ਲੈਸ ਕਾਰ ਦੀ ਟੱਕਰ ਜਵਾਨਾਂ ਦੀ ਬੱਸ ਨਾਲ ਕਰ ਦਿੱਤੀ।
pulwama terror attack
ਸੀਆਰਪੀਐਫ ਦੇ ਆਹਲਾ ਅਧਿਕਾਰੀ ਮੁਤਾਬਕ ਇਹ ਆਮਤਘਾਤੀ ਹਮਲਾ ਜਾਪਦਾ ਹੈ। ਦੁਰਘਟਨਾ ਮਗਰੋਂ ਕੌਮੀ ਸ਼ਾਹਰਾਹ ਬੰਦ ਕਰ ਦਿੱਤਾ ਗਿਆ ਹੈ ਤੇ ਜਾਂਚ ਜਾਰੀ ਹੈ। ਜ਼ਖ਼ਮੀ ਜਵਾਨਾਂ ਨੂੰ ਫ਼ੌਜ ਦੇ 92 ਬੇਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
pulwama terror attack

Share this Article
Leave a comment