ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਮੇਟੀ ਗਠਤ, ਦੋ ਮਹੀਨਿਆਂ ‘ਚ ਸੌਂਪੇਗੀ ਆਪਣੀ ਰਿਪੋਰਟ

TeamGlobalPunjab
1 Min Read

ਚੰਡੀਗੜ੍ਹ : ਝੋਨੇ ਦੀ ਪਰਾਲੀ ਨੂੰ ਲਾਈ ਜਾਂਦੀ ਅੱਗ ਦਾ ਮੁੱਦਾ ਇੰਨੀ ਦਿਨੀਂ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਇਸ ਦੇ ਨਿਬੇੜੇ ਲਈ ਬੀਤੀ ਕੱਲ੍ਹ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇੱਕ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਕਮੇਟੀਦੇ ਚੇਅਰਮੈਨ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਹੋਣਗੇ।

ਦੱਸ ਦਈਏ ਕਿ ਝੋਨੇ ਦੀ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਪ੍ਰੈਸ ਨੋਟ ਵਿੱਚ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਲੋਕਾਂ ਇਸ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ ਜਿਸ ਨੂੰ ਧਿਆਨ ਵਿੱਚ ਰੱਖ ਕੇ ਹੀ ਇਹ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਕਮੇਟੀ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ ਦੇ ਨਾਲ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਸਕੱਤਰ ਖੇਤੀਬਾੜੀ, ਏ.ਡੀ.ਜੀ.ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ,  ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀ  2 ਮਹੀਨਿਆਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।

Share This Article
Leave a Comment