ਟਰਾਂਸਪੋਰਟ ਮੰਤਰੀ ਨੇ ਮੁਸਾਫਰਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜਾਣਨ ਲਈ PRTC ਦੀ ਬੱਸ ‘ਚ ਕੀਤਾ ਸਫਰ

TeamGlobalPunjab
1 Min Read

ਬਠਿੰਡਾ (ਬਿੰਦੂ ਸਿੰਘ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੇ ਅੱਜ ਰਾਜਪੁਰੇ ਤੋਂ ਪਟਿਆਲਾ ਤਕ ਪੀਆਰਟੀਸੀ ਦੀ ਬੱਸ ਵਿਚ ਬਹਿ ਕੇ ਸਫਰ ਕੀਤਾ । ਉਨ੍ਹਾਂ ਨੇ ਕਿਹਾ ਕਿ ਸਫਰ ਦੌਰਾਨ ਮੁਸਾਫਰਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜਾਣਨ ਲਈ ਉਨ੍ਹਾਂ ਨੇ ਇਹ ਸਫ਼ਰ ਕੀਤਾ ਹੈ ।

ਇਸ ਦੌਰਾਨ ਉਨ੍ਹਾਂ ਸਫ਼ਰ ਕਰਨ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਬੱਸਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦੀ ਜਾਣਕਾਰੀ ਲਈ। ਇਸ ਤੋਂ ਬਾਅਦ ਰਾਜਾ ਵੜਿੰਗ ਬਠਿੰਡਾ ਪੁੱਜੇ ਜਿੱਥੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

Share this Article
Leave a comment